Anand Marriage Act: ਸੁਪਰੀਮ ਕੋਰਟ ਦਾ ਵੱਡਾ ਫੈਸਲਾ; ਪੂਰੇ ਦੇਸ਼ 'ਚ ਲਾਗੂ ਹੋਵੇਗਾ ਆਨੰਦ ਮੈਰਿਜ ਐਕਟ!
Advertisement
Article Detail0/zeephh/zeephh1589949

Anand Marriage Act: ਸੁਪਰੀਮ ਕੋਰਟ ਦਾ ਵੱਡਾ ਫੈਸਲਾ; ਪੂਰੇ ਦੇਸ਼ 'ਚ ਲਾਗੂ ਹੋਵੇਗਾ ਆਨੰਦ ਮੈਰਿਜ ਐਕਟ!

Anand Marriage Act: ਸੁਪਰੀਮ ਕੋਰਟ ਵੱਲੋਂ ਆਨੰਦ ਮੈਰਿਜ ਐਕਟ ਸੰਬੰਧੀ ਕੁਝ ਅਹਿਮ ਫੈਸਲੇ ਲਏ ਗਏ ਹਨ। 

 

Anand Marriage Act: ਸੁਪਰੀਮ ਕੋਰਟ ਦਾ ਵੱਡਾ ਫੈਸਲਾ; ਪੂਰੇ ਦੇਸ਼ 'ਚ ਲਾਗੂ ਹੋਵੇਗਾ ਆਨੰਦ ਮੈਰਿਜ ਐਕਟ!

Anand marriage Act: ਆਨੰਦ ਮੈਰਿਜ ਐਕਟ, 1909 ਤਹਿਤ ਸਿੱਖਾਂ ਦੇ ਵਿਆਹ ਦੀ ਰਜਿਸਟ੍ਰੇਸ਼ਨ ਲਈ ਨਿਯਮ ਬਣਾਉਣ ਵਾਸਤੇ ਸੁਪਰੀਮ ਕੋਰਟ ਨੇ ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ’ਚ ਨਿਰਦੇਸ਼ ਦੇਣ ਦੀ ਮੰਗ (Anand marriage Act) ਕਰਨ ਵਾਲੀ ਜਨਹਿਤ ਪਟੀਸ਼ਨ ਸੂਚੀਬੱਧ(Anand marriage act)ਕਰਨ ਲਈ ਸਹਿਮਤੀ ਦੇ ਦਿੱਤੀ ਹੈ। ਤਿੰਨ ਜੱਜਾਂ ਦੇ ਬੈਂਚ ਨੇ ਜੋ ਕਿ ਚੀਫ਼ ਜਸਟਿਸ ਡੀ ਵਾਈ ਚੰਦਰਚੂੜ ਦੀ ਅਗਵਾਈ ਹੇਠ ਆਉਂਦੇ ਹਨ ਉਹਨਾਂ ਨੇ ਕਿਹਾ,‘‘ਹਾਂ, ਅਸੀਂ ਇਸ ਨੂੰ ਸੂਚੀਬੱਧ ਕਰਾਂਗੇ।”  

ਪਟੀਸ਼ਨਕਰਤਾ ਦੇ ਵਕੀਲ ਨੇ ਆਨੰਦ ਮੈਰਿਜ ਐਕਟ, 1909 ਬਾਰੇ (Anand marriage Act) ਜਾਣਕਾਰੀ ਦਿੰਦਿਆਂ ਬੈਂਚ ਨੂੰ ਦੱਸਿਆ ਕਿ, “ਇਹ ਐਕਟ ਇੱਕ ਸਦੀ ਪੁਰਾਣੇ ਕਾਨੂੰਨ ਨਾਲ ਸਬੰਧਤ ਹੈ।’’1909 ਦਾ ਐਕਟ ਅਨੰਦ ਕਾਰਜ ਨੂੰ ਕਾਨੂੰਨੀ ਪ੍ਰਵਾਨਗੀ ਦੇਣ ਤੇ ਉਸ ਦੀ ਵੈਧਤਾ (Anand marriage act)ਬਾਰੇ ਕਿਸੇ ਵੀ ਸ਼ੰਕਾ ਨੂੰ ਦੂਰ ਕਰਨ ਲਈ ਬਣਾਇਆ ਗਿਆ ਸੀ। 

ਇਹ ਵੀ ਪੜ੍ਹੋ: ਚਾਰ ਦਿਨ ਕੰਮ, ਤਿੰਨ ਦਿਨ ਆਰਾਮ! ਸੁਪਰ ਹਿੱਟ ਫਾਰਮੂਲਾ; ਜਲਦ ਹੋਵੇਗਾ ਇਹਨਾਂ ਕੰਪਨੀਆਂ ਵਿੱਚ ਲਾਗੂ

ਪਿਛਲੇ ਸਾਲ ਨਵੰਬਰ ਵਿੱਚ ਵਕੀਲ ਅਮਨਜੋਤ ਸਿੰਘ ਚੱਢਾ (Anand marriage Act) ਵੱਲੋਂ ਦਾਖ਼ਲ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਕੇਂਦਰ, ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਨੋਟਿਸ ਜਾਰੀ ਕੀਤਾ ਸੀ।

ਇਹ ਐਕਟ 7 ਜੂਨ 2012 ਨੂੰ ਕੇਂਦਰ ਸਰਕਾਰ ਵੱਲੋਂ ਬਣਾਇਆ ਗਿਆ ਸੀ। ਇਸ (Anand marriage act)ਵਿੱਚ ਸਿੱਖ ਭਾਈਚਾਰੇ ਲਈ ਆਨੰਦ ਕਾਰਜ (ਵਿਆਹ) ਦੀ ਰਜਿਸਟ੍ਰੇਸ਼ਨ ਹੁੰਦੀ ਹੈ। ਇਹ ਐਕਟ ਪੰਜਾਬ ਵਿੱਚ ਪੂਰੀ ਤਰ੍ਹਾਂ ਲਾਗੂ ਹੋ ਗਿਆ ਹੈ। 

ਉੱਤਰਾਖੰਡ ਦੇ ਮੁੱਖ ਸਕੱਤਰ ਨੂੰ ਹਾਈ ਕੋਰਟ ਨੇ ਉਪਰੋਕਤ ਪ੍ਰਸਤਾਵ ਨੂੰ ਮੰਤਰੀ ਮੰਡਲ ਸਾਹਮਣੇ ਰੱਖਣ 'ਤੇ ਮਨਜ਼ੂਰੀ ਤੋਂ ਬਾਅਦ ਇਸ ਨੂੰ ਗਜ਼ਟ ਵਿੱਚ ਪ੍ਰਕਾਸ਼ਿਤ ਕਰਨ ਲਈ ਕਦਮ ਚੁੱਕਣ ਦੇ ਨਿਰਦੇਸ਼ ਦਿੰਦਿਆਂ ਪਟੀਸ਼ਨ ਦਾ ਨਿਬੇੜਾ ਕਰ ਦਿੱਤਾ ਸੀ। ਹਾਲਾਂਕਿ, ਪਟੀਸ਼ਨਕਰਤਾ (Anand marriage act)ਨੇ ਦੋਸ਼ ਲਾਇਆ ਕਿ ਰਾਜ ਸਰਕਾਰ ਨੇ ਹਾਈ ਕੋਰਟ ਦੇ ਹੁਕਮਾਂ ਨੂੰ ਲਾਗੂ ਨਹੀਂ ਕੀਤਾ ਹੈ।

ਇਹ ਵੀ ਪੜ੍ਹੋ: England Car accident News: ਵਿਦੇਸ਼ 'ਚ ਵਾਪਰਿਆ ਭਿਆਨਕ ਹਾਦਸਾ; ਭਾਰਤੀ ਕੁੜੀ ਦੀ ਹੋਈ ਮੌਤ!

ਕੀ ਹੈ ਇਹ ਐਕਟ (what is Anand Marriage Act)
ਕੇਂਦਰ ਸਰਕਾਰ ਨੇ ਇਹ ਐਕਟ 7 ਜੂਨ 2012 ਨੂੰ ਬਣਾਇਆ ਸੀ। ਇਸ ਵਿੱਚ ਸਿੱਖ ਭਾਈਚਾਰੇ ਲਈ ਆਨੰਦ ਕਾਰਜ (ਵਿਆਹ) ਦੀ ਰਜਿਸਟ੍ਰੇਸ਼ਨ ਹੋਵੇਗੀ। ਇਸ ਦੀ ਮੰਗ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਸੀ। ਇਸ ਐਕਟ ਦੇ ਲਾਗੂ ਹੋਣ ਨਾਲ ਸਿੱਖ ਮੈਰਿਜ ਐਕਟ ਦਾ ਸਰਟੀਫਿਕੇਟ ਮਿਲੇਗਾ, ਜਿਸ ਨਾਲ ਸਿੱਖਾਂ ਨੂੰ ਪਛਾਣ ਮਿਲੇਗੀ। ਪਹਿਲਾਂ ਉਹ ਹਿੰਦੂ ਐਕਟ ਦਾ ਸਰਟੀਫਿਕੇਟ ਲੈਂਦੀ ਸੀ। ਖਾਸ ਤੌਰ 'ਤੇ ਵਿਦੇਸ਼ਾਂ 'ਚ ਰਹਿੰਦੇ ਸਿੱਖਾਂ ਨੂੰ ਇਸ ਦਾ ਫਾਇਦਾ ਹੋਵੇਗਾ, ਕਿਉਂਕਿ ਮੈਰਿਜ ਸਰਟੀਫਿਕੇਟ 'ਤੇ ਹਿੰਦੂ ਲਿਖਿਆ ਹੋਣ ਕਾਰਨ ਸਿੱਖਾਂ ਨੂੰ ਉਹ ਸਹੂਲਤਾਂ ਨਹੀਂ ਮਿਲੀਆਂ।

 

Trending news