Amritsar Fire News: ਅੰਮ੍ਰਿਤਸਰ ਦੇ ਤਰਨਤਾਰਨ ਰੋਡ ਉਤੇ ਕੋਟ ਮਿੱਤ ਸਿੰਘ ਇਲਾਕੇ ਵਿੱਚ ਇੱਕ ਸ਼ੈਲਰ ਵਿੱਚ ਅੱਗ ਲੱਗਣਾ ਇਲਾਕੇ ਦੇ ਵਿੱਚ ਸਨਸਨੀ ਫੈਲ ਗਈ।
Trending Photos
Amritsar Fire News (ਭਰਤ ਸ਼ਰਮਾ): ਅੰਮ੍ਰਿਤਸਰ ਦੇ ਤਰਨਤਾਰਨ ਰੋਡ ਉਤੇ ਕੋਟ ਮਿੱਤ ਸਿੰਘ ਇਲਾਕੇ ਵਿੱਚ ਇੱਕ ਸ਼ੈਲਰ ਵਿੱਚ ਅੱਗ ਲੱਗਣਾ ਇਲਾਕੇ ਦੇ ਵਿੱਚ ਸਨਸਨੀ ਫੈਲ ਗਈ। ਦੱਸਿਆ ਜਾ ਰਿਹਾ ਹੈ ਕਿ ਅੱਗ ਇੰਨੀ ਭਿਆਨਕ ਸੀ ਕਿ ਸ਼ੈਲਰ ਦੇ ਅੰਦਰ ਪਿਆ ਕਾਫੀ ਸਮਾਨ ਸੜ ਕੇ ਸੁਆਹ ਹੋ ਗਿਆ ਹੈ। ਉੱਥੇ ਇਲਾਕੇ ਦੇ ਲੋਕਾਂ ਨੇ ਦੱਸਿਆ ਕਿ ਸ਼ੈਲਰ ਮਾਲਕ ਦਾ ਦੋ ਤੋਂ ਢਾਈ ਕਰੋੜ ਦੇ ਕਰੀਬ ਨੁਕਸਾਨ ਹੋ ਚੁੱਕਾ ਹੈ।
ਫਾਇਰ ਬ੍ਰਿਗੇਡ ਵਿਭਾਗ ਦੇ ਅਧਿਕਾਰੀ ਪੁੱਜੇ ਮੌਕੇ ਉਤੇ ਅੱਗ ਬੁਝਾਉਣ ਦਾ ਕੰਮ ਸ਼ੁਰੂ ਕਰ ਦਿੱਤਾ। ਇਸ ਮੌਕੇ ਇਲਾਕੇ ਦੇ ਲੋਕਾਂ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਤਾ ਲੱਗਾ ਕਿ ਉਨ੍ਹਾਂ ਦੇ ਇਲਾਕੇ ਵਿੱਚ ਇੱਕ ਸ਼ੈਲਰ ਹੈ ਜਿਸ ਵਿੱਚ ਅੱਗ ਲੱਗ ਗਈ ਹੈ ਅਸੀਂ ਤੁਰੰਤ ਸ਼ੈਲਰ ਦੇ ਮਾਲਕ ਨੂੰ ਇਸ ਦੀ ਸੂਚਨਾ ਦਿੱਤੀ ਤੇ ਨਾਲ ਹੀ ਫਾਇਰ ਬ੍ਰਿਗੇਡ ਵਿਭਾਗ ਨੂੰ ਇਸ ਬਾਰੇ ਵੀ ਸੂਚਨਾ ਦਿੱਤੀ ਹੈ। ਉਨ੍ਹਾ ਨੇ ਕਿਹਾ ਕਿ ਫਾਇਰ ਬ੍ਰਿਗੇਡ ਵਿਭਾਗ ਦੇ ਅਧਿਕਾਰੀ ਕਾਫੀ ਦੇਰੀ ਨਾਲ ਪੁੱਜੇ ਜਿਸ ਦੇ ਕਰਕੇ ਸ਼ੈਲਰ ਦੇ ਅੰਦਰ ਪਿਆ ਸਮਾਨ ਸੜ ਕੇ ਸੁਆਹ ਹੋ ਗਿਆ ਹੈ।
ਉਨ੍ਹਾਂ ਨੇ ਕਿਹਾ ਕਿ ਸੈਲਰ ਮਾਲਕ ਦਾ ਘੱਟੋ ਘੱਟ ਦੋ ਤੋਂ ਢਾਈ ਕਰੋੜ ਦੇ ਕਰੀਬ ਨੁਕਸਾਨ ਹੋ ਚੁੱਕਾ ਹੈ। ਉਨ੍ਹਾਂ ਨੇ ਕਿਹਾ ਅੱਗ ਲੱਗਣ ਦੇ ਕਾਰਨਾਂ ਦਾ ਫਿਲਹਾਲ ਪਤਾ ਨਹੀਂ ਲੱਗ ਸਕਿਆ ਪਰ ਫਾਇਰ ਵਿਭਾਗ ਦੀਆਂ ਅੱਠ ਦੇ ਕਰੀਬ ਗੱਡੀਆਂ ਅੱਗ ਬੁਝਾਉਣ ਲਈ ਪਹੁੰਚ ਚੁੱਕੀਆਂ ਹਨ। ਜਿਨ੍ਹਾਂ ਵੱਲੋਂ ਅੱਗ ਬੁਝਾਈ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਫਿਲਹਾਲ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ।
ਉੱਥੇ ਹੀ ਮੌਕੇ ਤੇ ਪੁੱਜੇ ਫਾਇਰ ਵਿਭਾਗ ਦੇ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਤਰਨ ਤਾਰਨ ਰੋਡ ਉਤੇ ਕੋਰਟ ਮਿਤ ਸਿੰਘ ਇਲਾਕੇ ਵਿੱਚ ਇੱਕ ਸੈਲਰ ਵਿੱਚ ਅੱਗ ਲੱਗ ਗਈ ਹੈ। ਜਿਸ ਦੇ ਚੱਲਦੇ ਟੀਮ ਮੌਕੇ ਉਤੇ ਪੁੱਜੀ ਤੇ ਅੱਗ ਬੁਝਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਕਈ ਗੱਡੀਆਂ ਅੱਗ ਬੁਝਾਉਣ ਦੇ ਲਈ ਇੱਥੇ ਪਹੁੰਚ ਚੁੱਕੀਆਂ ਹਨ ਜਲਦ ਹੀ ਅੱਗ ਉਤੇ ਕਾਬੂ ਪਾ ਲਿਆ ਜਾਵੇਗਾ।
ਉਨ੍ਹਾਂ ਨੇ ਕਿਹਾ ਕਿ ਅੱਗ ਲੱਗਣ ਦੇ ਕਾਰਨਾਂ ਦਾ ਫਿਲਹਾਲ ਪਤਾ ਨਹੀਂ ਲੱਗ ਸਕਿਆ ਤੇ ਸਮਾਨ ਕਾਫੀ ਸੜ ਕੇ ਸੁਆਹ ਹੋ ਚੁੱਕਾ ਹੈ।