Amritsar News: ਪੰਜਾਬ ਦੇ 78 ਪੁਲਿਸ ਥਾਣਿਆਂ ਉਤੇ ਅੱਤਵਾਦੀ ਹਮਲੇ ਦਾ ਅਲਰਟ ਹੈ। ਇਸ ਤੋਂ ਬਾਅਦ ਪੁਲਿਸ ਨੇ ਚਾਰ ਦੀਵਾਈ ਕਰਕੇ ਉਨ੍ਹਾਂ ਉਤੇ ਕੰਡਿਆਲੀ ਤਾਰ ਲਗਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ।
Trending Photos
Amritsar News: ਪੰਜਾਬ ਦੇ 78 ਪੁਲਿਸ ਥਾਣਿਆਂ ਉਤੇ ਅੱਤਵਾਦੀ ਹਮਲੇ ਦਾ ਅਲਰਟ ਹੈ। ਇਸ ਤੋਂ ਬਾਅਦ ਪੁਲਿਸ ਨੇ ਚਾਰ ਦੀਵਾਈ ਕਰਕੇ ਉਨ੍ਹਾਂ ਉਤੇ ਕੰਡਿਆਲੀ ਤਾਰ ਲਗਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਪੰਜਾਬ ਦੇ ਸਰਹੱਦੀ ਇਲਾਕਿਆਂ 'ਚ ਪੁਲਿਸ ਥਾਣਿਆਂ 'ਤੇ ਹਮਲਿਆਂ ਤੋਂ ਬਾਅਦ ਪੰਜਾਬ ਪੁਲਿਸ ਨੇ ਰਣਨੀਤੀ ਬਣਾ ਲਈ ਹੈ। ਇਸ ਦੇ ਲਈ 78 ਥਾਣਿਆਂ ਅਤੇ ਚੌਂਕੀਆਂ ਦੀ ਸ਼ਨਾਖਤ ਕੀਤੀ ਗਈ ਹੈ, ਇਨ੍ਹਾਂ ਸਾਰੇ ਥਾਣਿਆਂ ਦੀ ਚਾਰਦੀਵਾਰੀ ਕੀਤੀ ਜਾਵੇਗੀ ਅਤੇ ਉਸ ਤੋਂ ਬਾਅਦ ਇਨ੍ਹਾਂ 'ਤੇ ਕੰਡਿਆਲੀ ਤਾਰ ਵੀ ਲਗਾਈ ਜਾਵੇਗੀ।
ਦਰਅਸਲ ਨਵੰਬਰ ਅਤੇ ਦਸੰਬਰ ਦੇ ਮਹੀਨਿਆਂ 'ਚ ਪੰਜਾਬ 'ਚ ਅੰਮ੍ਰਿਤਸਰ ਗੁਰਦਾਸਪੁਰ ਦੇ ਨਵਾਂਸ਼ਹਿਰ ਦੇ ਪੁਲਿਸ ਸਟੇਸ਼ਨ ਅਤੇ ਪੁਲਸ ਚੌਂਕੀ 'ਤੇ ਬੰਬ ਧਮਾਕੇ ਹੋਏ ਸਨ, ਜਿਸ ਤੋਂ ਬਾਅਦ ਹੁਣ ਪੁਲਿਸ ਚੌਕਸ ਹੈ। ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ ਅਤੇ ਗੁਰਦਾਸਪੁਰ ਦੇ 78 ਥਾਣਿਆਂ ਦੀ ਸਨਾਖਤ ਕੀਤੀ ਗਈ ਹੈ। ਥਾਣਿਆਂ ਦੇ ਏਰੀਏ ਦੇ ਹਿਸਾਬ ਨਾਲ 18 ਤੋਂ 88 ਲੱਖ ਰੁਪਏ ਦਾ ਬਜਟ ਰੱਖਿਆ ਗਿਆ ਹੈ। ਪੰਜਾਬ ਪੁਲਿਸ ਇਸ ਮਹੀਨੇ ਤੋਂ ਹੀ ਇਹ ਸਾਰਾ ਕੰਮ ਸ਼ੁਰੂ ਕਰ ਰਹੀ ਹੈ।
ਪੰਜਾਬ ਵਿੱਚ ਪਿਛਲੇ ਸਮੇਂ ਦੌਰਾਨ ਪੰਜਾਬ ਦੇ ਅੰਮ੍ਰਿਤਸਰ, ਗੁਰਦਾਸਪੁਰ ਅਤੇ ਨਵਾਂਸ਼ਹਿਰ ਜ਼ਿਲ੍ਹਿਆਂ ਦੇ ਥਾਣਿਆਂ ਅਤੇ ਪੁਲਿਸ ਚੌਂਕੀਆਂ ’ਤੇ ਹੋਏ ਗ੍ਰਨੇਡ ਹਮਲਿਆਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਸੋਚੀ ਸਮਝੀ ਰਣਨੀਤੀ ਤਹਿਤ ਪੁਰਾਣੀਆਂ ਇਮਾਰਤਾਂ ਨੂੰ ਢਾਹੁਣ ਦਾ ਫੈਸਲਾ ਕੀਤਾ ਹੈ ਅਤੇ ਉਨ੍ਹਾਂ ਦੀ ਥਾਂ 'ਤੇ ਨਵੀਆਂ ਇਮਾਰਤਾਂ ਦੀ ਉਸਾਰੀ ਕੀਤੀ ਜਾਵੇਗੀ ਅਤੇ ਪਹਿਲਾਂ ਬਣੀਆਂ ਇਮਾਰਤਾਂ ਦੀ ਮੁਰੰਮਤ ਕੀਤੀ ਜਾਵੇਗੀ ਅਤੇ ਉਨ੍ਹਾਂ 'ਤੇ ਕੰਡਿਆਲੀ ਤਾਰ ਲਗਾਈ ਜਾਵੇਗੀ।
ਇਸ ਦੇ ਲਈ ਪੰਜਾਬ ਸਰਕਾਰ ਨੇ ਇਸ ਨੂੰ ਰੀਨਿਊ ਕਰਨ ਲਈ ਚਾਰ ਮਹੀਨੇ ਦਾ ਸਮਾਂ ਤੈਅ ਕੀਤਾ ਹੈ। ਨਵਾਂਸ਼ਹਿਰ ਦੇ ਡੀਐਸਪੀ ਰਾਜ ਕੁਮਾਰ ਨੇ ਮੀਡੀਆ ਨੂੰ ਦੱਸਿਆ ਕਿ ਨਵਾਂਸ਼ਹਿਰ ਵਿੱਚ ਅਸਰੋਂ ਚੌਂਕੀ ’ਤੇ ਹੋਏ ਹਮਲੇ ਦੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ, ਜਦੋਂਕਿ ਨਵਾਂਸ਼ਹਿਰ ਜ਼ਿਲ੍ਹੇ ਦੇ ਸਾਰੇ ਥਾਣਿਆਂ ਵਿੱਚ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਜਾ ਚੁੱਕੇ ਹਨ। ਫਿਰ ਵੀ ਕਈ ਥਾਵਾਂ 'ਤੇ ਲੱਗਦਾ ਹੈ ਕਿ ਥਾਣਿਆਂ ਅਤੇ ਚੌਂਕੀਆਂ ਦੀਆਂ ਕੰਧਾਂ ਉੱਚੀਆਂ ਕਰ ਦਿੱਤੀਆਂ ਜਾਣਗੀਆਂ ਅਤੇ ਉਨ੍ਹਾਂ 'ਤੇ ਕੰਡਿਆਲੀ ਤਾਰ ਲਗਾ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ : Amritsar News: ਐਮਪੀ ਗੁਰਜੀਤ ਔਜਲਾ ਤੇ ਰਾਜਕੁਮਾਰ ਵੇਰਕਾ ਨੇ ਡਾ. ਅੰਬੇਦਕਰ ਦੇ ਬੁੱਤ ਦੀ ਦੁੱਧ ਨਾਲ ਕੀਤੀ ਸਫ਼ਾਈ