ਚੰਡੀਗੜ ਵਿਚ ਪੰਜਾਬ ਦੇ ਅਧਿਕਾਰੀਆਂ ਦੀ ਦੁਰਗਤੀ, ਸੀ. ਐਮ. ਨੇ ਲਿਖ ਦਿੱਤੀ ਚਿੱਠੀ
Advertisement
Article Detail0/zeephh/zeephh1253800

ਚੰਡੀਗੜ ਵਿਚ ਪੰਜਾਬ ਦੇ ਅਧਿਕਾਰੀਆਂ ਦੀ ਦੁਰਗਤੀ, ਸੀ. ਐਮ. ਨੇ ਲਿਖ ਦਿੱਤੀ ਚਿੱਠੀ

ਮੁੱਖ ਮੰਤਰੀ ਨੇ ਅਫਸੋਸ ਪ੍ਰਗਟ ਕੀਤਾ ਕਿ ਪਿਛਲੇ ਕੁਝ ਸਾਲਾਂ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਚੰਡੀਗੜ ਪ੍ਰਸ਼ਾਸਨ ਵਿੱਚ ਏ.ਜੀ.ਐਮ.ਯੂ.ਟੀ. ਕੇਡਰ ਦੇ ਆਈ. ਏ. ਐਸ. ਅਫਸਰਾਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ।

ਚੰਡੀਗੜ ਵਿਚ ਪੰਜਾਬ ਦੇ ਅਧਿਕਾਰੀਆਂ ਦੀ ਦੁਰਗਤੀ, ਸੀ. ਐਮ. ਨੇ ਲਿਖ ਦਿੱਤੀ ਚਿੱਠੀ

ਚੰਡੀਗੜ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ ਪ੍ਰਸ਼ਾਸਨ ਵਿਚ ਸਿਵਲ ਪ੍ਰਸ਼ਾਸਨ ਦੀਆਂ ਅਸਾਮੀਆਂ ਭਰਨ ਲਈ ਪੰਜਾਬ ਦੇ ਅਧਿਕਾਰੀਆਂ ਦੀ ਅਣਗਹਿਲੀ ’ਤੇ ਦੁੱਖ ਪ੍ਰਗਟਾਇਆ ਹੈ। ਉਨ੍ਹਾਂ ਚੰਡੀਗੜ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੂੰ ਪੱਤਰ ਲਿਖ ਕੇ ਪੰਜਾਬ-ਹਰਿਆਣਾ ਦਰਮਿਆਨ 60:40 ਦਾ ਅਨੁਪਾਤ ਬਰਕਰਾਰ ਰੱਖਣ ਦੀ ਅਪੀਲ ਕੀਤੀ ਹੈ। ਰਾਜਪਾਲ ਨੂੰ ਲਿਖੇ ਪੱਤਰ ਵਿਚ ਭਗਵੰਤ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ 1966 ਵਿਚ ਪੰਜਾਬ ਰਾਜ ਦੇ ਪੁਨਰਗਠਨ ਤੋਂ ਬਾਅਦ ਭਾਰਤ ਸਰਕਾਰ ਦੀ ਪ੍ਰਵਾਨਗੀ ਨਾਲ ਅਧਿਕਾਰੀਆਂ ਨੂੰ ਆਮ ਤੌਰ 'ਤੇ ਗ੍ਰਹਿ ਸਕੱਤਰ, ਵਿੱਤ ਸਕੱਤਰ, ਡਿਪਟੀ ਕਮਿਸ਼ਨਰ ਅਤੇ ਨਗਰ ਨਿਗਮ ਕਮਿਸ਼ਨਰ ਵਰਗੀਆਂ ਕੁਝ ਅਸਾਮੀਆਂ ਦਿੱਤੀਆਂ ਗਈਆਂ ਸਨ। ਜਿਹਨਾਂ ਨੂੰ ਹੁਣ ਅਣਗੌਲਿਆ ਜਾ ਰਿਹਾ ਹੈ।

 

ਉਨ੍ਹਾਂ ਕਿਹਾ ਕਿ ਵਿੱਤ ਸਕੱਤਰ ਅਤੇ ਨਗਰ ਨਿਗਮ ਦੇ ਕਮਿਸ਼ਨਰ ਦੀਆਂ ਅਸਾਮੀਆਂ ਪੰਜਾਬ ਕੇਡਰ ਦੇ ਆਈ. ਏ. ਐਸ. ਅਧਿਕਾਰੀਆਂ ਰਾਹੀਂ ਭਰੀਆਂ ਜਾਂਦੀਆਂ ਹਨ, ਜਦੋਂਕਿ ਗ੍ਰਹਿ ਸਕੱਤਰ ਅਤੇ ਡਿਪਟੀ ਕਮਿਸ਼ਨਰ ਦੀਆਂ ਅਸਾਮੀਆਂ ਹਰਿਆਣਾ ਕੇਡਰ ਦੇ ਆਈ. ਏ. ਐਸ. ਅਧਿਕਾਰੀਆਂ ਦੁਆਰਾ ਭਰੀਆਂ ਜਾਂਦੀਆਂ ਹਨ।

 

 

ਉਨ੍ਹਾਂ ਕਿਹਾ ਕਿ ਇਨ੍ਹਾਂ ਅਧਿਕਾਰੀਆਂ ਦੀ ਚੋਣ ਸਖ਼ਤ ਪ੍ਰਕਿਰਿਆ ਤੋਂ ਬਾਅਦ ਕੀਤੀ ਜਾਂਦੀ ਹੈ ਅਤੇ ਇਨ੍ਹਾਂ ਨੂੰ ਵੱਖ-ਵੱਖ ਵੱਡੇ ਵਿਭਾਗਾਂ ਦਾ ਚਾਰਜ ਵੀ ਸੌਂਪਿਆ ਜਾਂਦਾ ਹੈ। ਇਸ ਦੌਰਾਨ ਮੁੱਖ ਮੰਤਰੀ ਨੇ ਅਫਸੋਸ ਪ੍ਰਗਟ ਕੀਤਾ ਕਿ ਪਿਛਲੇ ਕੁਝ ਸਾਲਾਂ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਚੰਡੀਗੜ ਪ੍ਰਸ਼ਾਸਨ ਵਿੱਚ ਏ.ਜੀ.ਐਮ.ਯੂ.ਟੀ. ਕੇਡਰ ਦੇ ਆਈ. ਏ. ਐਸ. ਅਫਸਰਾਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ ਅਤੇ ਪੰਜਾਬ ਕੇਡਰ ਦੇ ਆਈ. ਏ. ਐਸ. ਅਫਸਰਾਂ ਨੂੰ ਪਹਿਲਾਂ ਜੋ ਅਹਿਮ ਅਸਾਮੀਆਂ ਦਿੱਤੀਆਂ ਗਈਆਂ ਸਨ ਉਨ੍ਹਾਂ ਵਿਚੋਂ ਜ਼ਿਆਦਾਤਰ ਏ. ਜੀ. ਐਮ. ਯੂ. ਟੀ. ਕੇਡਰ ਦੇ ਆਈ. ਏ. ਐਸ. ਅਧਿਕਾਰੀਆਂ ਨੂੰ ਦਿੱਤੀਆਂ ਜਾ ਰਹੀਆਂ ਹਨ।

 

ਉਨ੍ਹਾਂ ਕਿਹਾ ਕਿ ਧਿਆਨਯੋਗ ਹੈ ਕਿ ਸਿਹਤ, ਸਿੱਖਿਆ, ਉਦਯੋਗ, ਖੇਤੀਬਾੜੀ, ਕਿਰਤ ਅਤੇ ਰੁਜ਼ਗਾਰ, ਸੂਚਨਾ ਤਕਨਾਲੋਜੀ, ਖੁਰਾਕ ਅਤੇ ਸਪਲਾਈ, ਸਹਿਕਾਰਤਾ, ਖੇਡਾਂ ਅਤੇ ਚੰਡੀਗੜ੍ਹ ਹਾਊਸਿੰਗ ਬੋਰਡ ਦੇ ਪ੍ਰਮੁੱਖ ਵਿਭਾਗ ਜੋ ਪਹਿਲਾਂ ਵਿੱਤ ਸਕੱਤਰ ਕੋਲ ਸਨ ਹੁਣ। ਕਈ ਜੂਨੀਅਰ ਏ.ਜੀ.ਐਮ.ਯੂ.ਟੀ. ਕੇਡਰ ਆਈ.ਏ.ਐਸ. ਮਾਨ ਨੇ ਕਿਹਾ ਕਿ ਸਿਟਕੋ ਦੇ ਮੈਨੇਜਿੰਗ ਡਾਇਰੈਕਟਰ ਦਾ ਅਹੁਦਾ ਜੋ ਕਿ ਪੰਜਾਬ ਕੇਡਰ ਦੇ ਇਕ ਆਈ. ਏ. ਐਸ. ਅਧਿਕਾਰੀ ਲਈ ਰਾਖਵਾਂ ਹੈ ਉਸਨੂੰ ਵੀ ਯੂ. ਟੀ. ਕੇਡਰ ਦੇ ਇਕ ਆਈ. ਏ. ਐਸ. ਅਧਿਕਾਰੀ ਨੂੰ ਦਿੱਤਾ ਗਿਆ ਹੈ।

 

 

Trending news