Kisan Andolan: ਹਰਿਆਣਾ ਦੀ ਸਰਹੱਦ ਸ਼ੰਭੂ ਉਤੇ ਚੱਲ ਰਹੇ ਕਿਸਾਨੀ ਅੰਦੋਲਨ ਦੌਰਾਨ ਦੋ ਹੋਰ ਕਿਸਾਨਾਂ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਹੈ।
Trending Photos
Kisan Andolan: ਹਰਿਆਣਾ ਦੀ ਸਰਹੱਦ ਸ਼ੰਭੂ ਉਤੇ ਚੱਲ ਰਹੇ ਕਿਸਾਨੀ ਅੰਦੋਲਨ ਦੌਰਾਨ ਦੋ ਹੋਰ ਕਿਸਾਨਾਂ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਕਿਸਾਨੀ ਅੰਦੋਲਨ ਦੌਰਾਨ ਸ਼ੰਭੂ ਬਾਰਡਰ ਉਤੇ ਚੱਲ ਰਹੇ ਸੰਘਰਸ਼ ਦੌਰਾਨ ਇੱਕ ਕਿਸਾਨ ਦੀ ਮੌਤ ਹੋ ਗਈ ਹੈ ਜਿਸ ਦੀ ਪਹਿਚਾਣ ਬਿਸ਼ਨ ਸਿੰਘ ਵਾਸੀ ਖੰਡੂਰ ਜ਼ਿਲ੍ਹਾ ਲੁਧਿਆਣਾ ਵਜੋਂ ਹੋਈ ਹੈ।
ਇਹ ਵੀ ਪੜ੍ਹੋ : Sidhu Moosewala: ਮੂਸੇਵਾਲਾ ਦੇ ਪਿਤਾ ਨੇ ਜਾਣੋ ਕੀ ਰੱਖਿਆ ਸਿੱਧੂ ਦੇ ਛੋਟੇ ਭਰਾ ਦਾ ਨਾਂਅ,'ਸਾਨੂੰ ਤਾਂ ਜਿਉਣ ਦਾ ਜ਼ਰੀਆ ਮਿਲ ਗਿਆ'
ਇਸੇ ਤਰ੍ਹਾਂ ਕਿਸਾਨੀ ਸੰਘਰਸ਼ ਵਿੱਚ ਸ਼ੰਭੂ ਬਾਰਡਰ ਜਾ ਰਹੇ ਇੱਕ ਹੋਰ ਕਿਸਾਨ ਦੀ ਰਾਜਪੁਰਾ ਰੇਲਵੇ ਸਟੇਸ਼ਨ ਉਤੇ ਮੌਤ ਹੋ ਗਈ, ਜਿਸ ਦੀ ਪਛਾਣ ਬਲਕਾਰ ਸਿੰਘ ਪਿੰਡ ਤੇੜਾ ਖੁਰਦ ਅਜਨਾਲਾ ਵਜੋਂ ਹੋਈ ਹੈ। ਇਨ੍ਹਾਂ ਦੋਨੋਂ ਕਿਸਾਨਾਂ ਦੀਆਂ ਦੇਹਾਂ ਨੂੰ ਰਾਜਪੁਰਾ ਦੇ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰਖਵਾ ਦਿੱਤਾ ਗਿਆ ਹੈ।
ਮ੍ਰਿਤਕ ਕਿਸਾਨ ਬਿਸ਼ਨ ਸਿੰਘ 1 ਏਕੜ ਜ਼ਮੀਨ ਦਾ ਮਾਲਕ ਸੀ। ਮਿਲੀ ਜਾਣਕਾਰੀ ਮੁਤਾਬਕ ਅੱਥਰੂ ਗੈਸ ਦੇ ਧੂੰਏਂ ਕਾਰਨ ਬਿਸ਼ਨ ਸਿੰਘ ਦੀ ਸਿਹਤ ਵਿਗੜ ਗਈ ਸੀ, ਜਿਸ ਤੋਂ ਬਾਅਦ ਉਨ੍ਹਾਂ ਦੀ ਅਚਾਨਕ ਮੌਤ ਹੋ ਗਈ। ਕਾਬਿਲਗੌਰ ਹੈ ਕਿ ਬਿਸ਼ਨ ਸਿੰਘ ਪਹਿਲੇ ਦਿਨ ਤੋਂ ਹੀ ਕਿਸਾਨੀ ਮੋਰਚੇ 'ਚ ਡਟੇ ਹੋਏ ਸਨ। ਇਸ ਤੋਂ ਪਹਿਲਾਂ ਕਿਸਾਨ ਟਹਿਲ ਸਿੰਘ ਦੀ ਖਨੌਰੀ ਬਾਰਡਰ ਵਿਖੇ ਮੌਤ ਹੋ ਗਈ ਸੀ। ਟਹਿਲ ਸਿੰਘ 10 ਦਿਨ ਪਹਿਲਾਂ ਹੀ ਖਨੌਰੀ ਬਾਰਡਰ 'ਤੇ ਗਿਆ ਸੀ।
ਇਸ ਤੋਂ ਪਹਿਲਾਂ ਪਿਛਲੇ ਮਹੀਨੇ ਅੰਦੋਲਨ ਦੌਰਾਨ ਇੱਕ ਕਿਸਾਨ ਦੀ ਮੌਤ ਹੋ ਗਈ ਸੀ। ਮ੍ਰਿਤਕ ਕਿਸਾਨ ਦੀ ਪਛਾਣ ਗਿਆਨ ਸਿੰਘ ਪੁੱਤਰ ਗੁੱਜਰ ਸਿੰਘ ਪਿੰਡ ਚਾਚੋਕੀ, ਪੋਸਟ ਆਫਿਸ ਘੁਮਾਣ, ਥਾਣਾ ਘੁਮਾਣ, ਜਿਲ੍ਹਾ ਗੁਰਦਾਸਪੁਰ ਵਜੋਂ ਹੋਈ ਸੀ।
ਕਿਸਾਨ ਗਿਆਨ ਸਿੰਘ ਦੀ ਉਮਰ 79 ਸਾਲ ਸੀ ਅਤੇ ਇਨ੍ਹਾਂ ਨੇ 11 ਫਰਵਰੀ ਨੂੰ ਆਪਣੇ ਪਿੰਡ ਤੋਂ ਚਾਲੇ ਦਿੱਲੀ ਨੂੰ ਪਾਏ ਸਨ। ਹਰਿਆਣਾ ਦੀਆਂ ਸਰਹੱਦਾਂ 'ਤੇ ਬੈਠੇ ਹੋਏ ਚਾਰ ਦਿਨ ਹੋ ਗਏ ਸਨ ਤਾਂ ਦੱਸਿਆ ਜਾ ਰਿਹਾ ਹੈ ਦਿਲ ਦਾ ਦੌਰਾ ਪੈਣ ਕਾਰਨ ਗਿਆਨ ਸਿੰਘ ਦੀ ਮੌਤ ਹੋ ਗਈ ਸੀ।
ਇਹ ਵੀ ਪੜ੍ਹੋ : Satyendra Jain: SC ਨੇ ਸਤੇਂਦਰ ਜੈਨ ਦੀ ਜ਼ਮਾਨਤ ਅਰਜ਼ੀ ਕੀਤੀ ਖਾਰਜ, ਆਤਮ ਸਮਰਪਣ ਕਰਨ ਲਈ ਕਿਹਾ