Nangal Accident: ਨੰਗਲ ਵਿੱਚ ਬੱਸ ਤੇ ਕਾਰ ਦੀ ਟੱਕਰ 'ਚ ਔਰਤ ਸਮੇਤ ਦੋ ਮੌਤ
Advertisement
Article Detail0/zeephh/zeephh2610461

Nangal Accident: ਨੰਗਲ ਵਿੱਚ ਬੱਸ ਤੇ ਕਾਰ ਦੀ ਟੱਕਰ 'ਚ ਔਰਤ ਸਮੇਤ ਦੋ ਮੌਤ

Nangal Accident:  ਨੰਗਲ ਚੰਡੀਗੜ੍ਹ ਮੁੱਖ ਮਾਰਗ ਉਤੇ ਭਿਆਨਕ ਸੜਕ ਹਾਦਸੇ ਵਿੱਚ ਛੇ ਵਿਅਕਤੀਆਂ ਦੇ ਗੰਭੀਰ ਸੱਟਾਂ ਲੱਗੀਆਂ, ਜਿਨ੍ਹਾਂ ਵਿੱਚ ਇੱਕ ਔਰਤ ਦੀ ਮੌਕੇ ਉਤੇ ਹੀ ਮੌਤ ਹੋ ਗਈ।

Nangal Accident: ਨੰਗਲ ਵਿੱਚ ਬੱਸ ਤੇ ਕਾਰ ਦੀ ਟੱਕਰ 'ਚ ਔਰਤ ਸਮੇਤ ਦੋ ਮੌਤ

Nangal Accident (ਬਿਮਲ ਸ਼ਰਮਾ): ਨੰਗਲ ਚੰਡੀਗੜ੍ਹ ਮੁੱਖ ਮਾਰਗ ਉਤੇ ਭਿਆਨਕ ਸੜਕ ਹਾਦਸੇ ਵਿੱਚ ਛੇ ਵਿਅਕਤੀਆਂ ਦੇ ਗੰਭੀਰ ਸੱਟਾਂ ਲੱਗੀਆਂ, ਜਿਨ੍ਹਾਂ ਵਿੱਚ ਇੱਕ ਔਰਤ ਦੀ ਮੌਕੇ ਉਤੇ ਹੀ ਮੌਤ ਹੋ ਗਈ ਜਦਕਿ ਬਾਕੀ ਪੰਜ ਗੰਭੀਰ ਰੂਪ ਵਿੱਚ ਜ਼ਖ਼ਮੀਆਂ ਨੂੰ ਪੁਲਿਸ ਅਤੇ ਐਬੂਲੈਂਸ ਦੀ ਮਦਦ ਨਾਲ ਨੰਗਲ ਦੇ ਸਿਵਲ ਹਸਪਤਾਲ ਵਿੱਚ ਪਹੁੰਚਾਇਆ ਗਿਆ ਜਿੱਥੇ ਉਨ੍ਹਾਂ ਨੂੰ ਮੁੱਢਲੀ ਸਹਾਇਤਾ ਦਿੱਤੀ ਗਈ ਪਰ ਗੰਭੀਰ ਰੂਪ ਵਿਚ ਜ਼ਖਮੀ ਹੋਏ ਇਕ 18 ਸਾਲ ਨੌਜਵਾਨ ਦੀ ਹਸਪਤਾਲ ਪਹੁੰਚ ਕੇ ਮੌਤ ਹੋ ਗਈ। ਬਾਕੀ ਵੀ ਜੋ ਗੰਭੀਰ ਰੂਪ ਵਿੱਚ ਜ਼ਖ਼ਮੀ ਸਨ ਉਨ੍ਹਾਂ ਨੂੰ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਚੰਡੀਗੜ੍ਹ ਰੈਫਰ ਕੀਤਾ ਗਿਆ ਹੈ।

ਨੰਗਲ ਦੇ ਨਾਲ ਲੱਗਦੇ ਪਿੰਡ ਬ੍ਰਹਮਪੁਰ ਦੇ ਕੋਲ ਨੰਗਲ ਚੰਡੀਗੜ੍ਹ ਮੁੱਖ ਸੜਕ ਉਤੇ ਬੱਸ ਅਤੇ ਕਾਰ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਇਸ ਸੜਕ ਹਾਦਸੇ ਵਿੱਚ ਕਾਰ ਵਿੱਚ ਸਵਾਰ ਕੁੱਲ ਛੇ ਵਿਅਕਤੀਆਂ ਨੂੰ ਗੰਭੀਰ ਸੱਟਾਂ ਲੱਗੀਆਂ।

ਘਟਨਾ ਸਥਾਨ ਉਤੇ ਪਹੁੰਚੀ ਸੜਕ ਸੁਰੱਖਿਆ ਫੋਰਸ (ਐਸਐਸਐਫ) ਦੀ ਟੀਮ ਤੇ ਨੰਗਲ ਪੁਲਿਸ ਦੀ ਟੀਮ ਨੇ ਜ਼ਖ਼ਮੀਆਂ ਨੂੰ ਨੰਗਲ ਦੇ ਸਿਵਲ ਹਸਪਤਾਲ ਪਹੁੰਚਾਇਆ ਜਿਨ੍ਹਾਂ ਵਿੱਚੋਂ ਇੱਕ ਔਰਤ ਦੀ ਮੌਕੇ ਉਤੇ ਹੀ ਮੌਤ ਹੋ ਗਈ ਤੇ ਇੱਕ 18 ਸਾਲ ਨੌਜਵਾਨ ਦੀ ਹਸਪਤਾਲ ਜਾ ਕੇ ਮੌਤ ਹੋ ਗਈ।

ਬਾਕੀ ਚਾਰ ਵਿਅਕਤੀਆਂ ਨੂੰ ਨੰਗਲ ਦੇ ਸਿਵਲ ਹਸਪਤਾਲ ਵੱਲੋਂ ਮੁਢਲੀ ਸਹਾਇਤਾ ਦੇਣ ਤੋਂ ਬਾਅਦ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਏਐਨ ਹੋਲੀਡੇਜ ਪ੍ਰਾਈਵੇਟ ਬੱਸ ਜੋ ਕਿ ਹਿਮਾਚਲ ਦੇ ਮਕਲੋੜਗੰਜ ਤੋਂ ਦਿੱਲੀ ਏਅਰਪੋਰਟ ਜਾ ਰਹੀ ਸੀ ਤੇ ਕਾਰ ਜੋ ਕਿ ਦਿੱਲੀ ਤੋਂ ਹਿਮਾਚਲ ਵੱਲ ਜਾ ਰਹੀ ਸੀ ਹਾਲਾਂਕਿ ਬੱਸ ਵਿੱਚ ਸਵਾਰ ਸਾਰੀਆਂ ਸਵਾਰੀਆਂ ਠੀਕ ਦੱਸੀ ਜਾ ਰਹੀਆਂ ਹਨ ਜਦਕਿ ਅਟਿਕਾ ਕਾਰ ਵਿੱਚ ਕੁਲ ਛੇ ਸਵਾਰੀਆਂ ਨੂੰ ਗੰਭੀਰ ਰੂਪ ਵਿੱਚ ਸੱਟਾਂ ਲੱਗੀਆਂ ਹੈ।

ਐਕਸੀਡੈਂਟ ਦੇ ਕਾਰਨਾਂ ਦਾ ਪਤਾ ਨਹੀਂ ਚੱਲ ਸਕਿਆ ਪਰ ਬੱਸ ਅਤੇ ਕਾਰ ਦੇਖ ਕੇ ਲੱਗਦਾ ਹੈ ਕਿ ਤੇਜ਼ ਰਫਤਾਰ ਤੇ ਓਵਰਟੇਕ ਦੇ ਕਰਕੇ ਹੀ ਇਹ ਹਾਦਸਾ ਹੋਇਆ ਜਾਪਦਾ ਹੈ। ਬੱਸ ਵਿੱਚ ਸਵਾਰ ਸਾਰੇ ਸਵਾਰੀਆਂ ਨੂੰ ਕਿਸੇ ਹੋਰ ਬੱਸ ਵਿੱਚ ਬਿਠਾ ਕੇ ਦਿੱਲੀ ਵੱਲ ਰਵਾਨਾ ਕੀਤਾ ਗਿਆ।

ਇਹ ਵੀ ਪੜ੍ਹੋ : Punjab News Live Today: ਤਿੰਨ ਨਗਰ ਕੌਂਸਲਾਂ ਦੀ ਚੋਣ ਨਾ ਕਰਵਾਉਣ ਸਬੰਧੀ ਹਾਈ ਕੋਰਟ 'ਚ ਅੱਜ ਹੋਵੇਗੀ ਸੁਣਵਾਈ; ਪੜ੍ਹੋ ਹੋਰ ਵੱਡੀਆਂ ਖ਼ਬਰਾਂ

Trending news