Faridkot News: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਅਤੇ ਅਰਸ਼ ਡੱਲਾ 'ਤੇ ਲੱਗਿਆ UAPA
Advertisement
Article Detail0/zeephh/zeephh2593574

Faridkot News: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਅਤੇ ਅਰਸ਼ ਡੱਲਾ 'ਤੇ ਲੱਗਿਆ UAPA

Faridkot News: ਵਾਰਿਸ ਪੰਜਾਬ ਸੰਸਥਾ ਦੇ ਸਾਬਕਾ ਵਿੱਤ ਸਕੱਤਰ ਗੁਰਪ੍ਰੀਤ ਸਿੰਘ ਹਰੀਨੌ ਦੀ ਪਿਛਲੇ (2024) ਸਾਲ 9 ਅਕਤੂਬਰ ਨੂੰ ਉਨ੍ਹਾਂ ਦੇ ਪਿੰਡ ’ਚ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ।

Faridkot News: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਅਤੇ ਅਰਸ਼ ਡੱਲਾ 'ਤੇ ਲੱਗਿਆ UAPA

Faridkot News: ਸ਼੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਅਤੇ ਵਿਦੇਸ਼ੀ ਅੱਤਵਾਦੀ ਅਰਸ਼ਦੀਪ ਸਿੰਘ ਉਰਫ ਅਰਸ਼ ਡੱਲਾ ‘ਤੇ ਯੂ.ਏ.ਪੀ.ਏ. ਲਗਾਇਆ ਗਿਆ ਹੈ। ਜ਼ਿਲ੍ਹਾ ਪੁਲਿਸ ਵਲੋਂ ਇਹ ਕਾਰਵਾਈ ਪੰਕਕ ਸੰਗਠਨਾਂ ਨਾਲ ਜੁੜੇ ਨੌਜੁਆਨ ਗੁਰਪ੍ਰੀਤ ਸਿੰਘ ਹਰੀਨੌ ਦੇ ਕਤਲ ਦੇ ਸਬੰਧ ’ਚ ਕੀਤੀ ਗਈ ਹੈ।

ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਨੇ ਇਸ ਮਾਮਲੇ ’ਚ ਯੂ.ਏ.ਪੀ.ਏ. ਲਗਾਉਣ ਬਾਰੇ ਫਰੀਦਕੋਟ ਦੀ ਅਦਾਲਤ ਨੂੰ ਲਿਖਤੀ ਜਾਣਕਾਰੀ ਦਿਤੀ ਹੈ। ਯੂ.ਏ.ਪੀ.ਏ. ਲਾਗੂ ਹੋਣ ਤੋਂ ਬਾਅਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਖਾਲਸਾ, ਜੋ ਪਹਿਲਾਂ ਹੀ ਐਨ.ਐਸ.ਏ. ਤਹਿਤ ਡਿਬਰੂਗੜ੍ਹ ਜੇਲ੍ਹ ’ਚ ਬੰਦ ਹਨ, ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ।

ਵਾਰਿਸ ਪੰਜਾਬ ਸੰਸਥਾ ਦੇ ਸਾਬਕਾ ਵਿੱਤ ਸਕੱਤਰ ਗੁਰਪ੍ਰੀਤ ਸਿੰਘ ਹਰੀਨੌ ਦੀ ਪਿਛਲੇ (2024) ਸਾਲ 9 ਅਕਤੂਬਰ ਨੂੰ ਉਨ੍ਹਾਂ ਦੇ ਪਿੰਡ ’ਚ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਵਾਰਿਸ ਪੰਜਾਬ ਸੰਸਥਾ ਦੇ ਮੁਖੀ ਅਦਾਕਾਰ ਦੀਪ ਸਿੱਧੂ ਦੀ ਮੌਤ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਨੇ ਸੰਸਥਾ ਦੀ ਕਮਾਨ ਸੰਭਾਲੀ ਸੀ, ਜਿਸ ਤੋਂ ਬਾਅਦ ਵਿੱਤ ਸਕੱਤਰ ਰਹੇ ਗੁਰਪ੍ਰੀਤ ਸਿੰਘ ਹਰੀਨੌ ਨੇ ਸੰਸਥਾ ਛੱਡ ਦਿਤੀ ਸੀ।

ਗੁਰਪ੍ਰੀਤ ਅਤੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਵਿਚਾਲੇ ਸੰਗਠਨ ਦੀਆਂ ਗਤੀਵਿਧੀਆਂ ਨੂੰ ਲੈ ਕੇ ਵਿਵਾਦ ਪੈਦਾ ਹੋ ਗਿਆ ਸੀ ਅਤੇ ਪੁਲਿਸ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਤੋਂ ਇਲਾਵਾ ਵਿਦੇਸ਼ ’ਚ ਬੈਠੇ ਅਰਸ਼ ਡੱਲਾ ਦੀ ਇਸ ਕਤਲ ਨੂੰ ਅੰਜਾਮ ਦੇਣ ’ਚ ਭੂਮਿਕਾ ਹੈ। ਇਸ ਤੋਂ ਬਾਅਦ ਪੁਲਿਸ ਨੇ ਉਕਤ ਕੇਸ ’ਚ ਅੰਮ੍ਰਿਤਪਾਲ ਸਿੰਘ ਅਤੇ ਅਰਸ਼ ਡੱਲਾ ਨੂੰ ਮੁਲਜ਼ਮ ਵਜੋਂ ਨਾਮਜ਼ਦ ਕੀਤਾ।

ਇਸ ਮਾਮਲੇ ’ਚ ਪੁਲਿਸ ਵਲੋਂ ਕਤਲ ਕੀਤੇ ਗਏ ਦੋਵੇਂ ਸ਼ੂਟਰਾਂ, ਰੇਕੀ ਕਰਨ ਵਾਲੇ 3 ਮੁਲਜ਼ਮਾਂ ਸਮੇਤ ਕੁੱਝ ਹੋਰ 6 ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਹੁਣ ਪੁਲਿਸ ਨੇ ਮਾਮਲੇ ਦੀ ਚਾਰਜਸ਼ੀਟ ਦਾਇਰ ਕਰਨ ਤੋਂ ਪਹਿਲਾਂ ਹੀ ਮਾਮਲੇ ’ਚ ਯੂ.ਏ.ਪੀ.ਏ. ਦੀ ਧਾਰਾ ਵੀ ਲਗਾ ਦਿਤੀ ਹੈ।

Trending news