Jalandhar News: ਇਹ ਮੁਹਿੰਮ ਜਲੰਧਰ ਦੀ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐਲਪੀਯੂ) ਵਿਚ ’ਵਰਸਿਟੀ ਦੇ ਚਾਂਸਲਰ ਅਤੇ ਰਾਜ ਸਭਾ ਮੈਂਬਰ ਡਾ. ਅਸ਼ੋਕ ਕੁਮਾਰ ਮਿੱਤਲ ਦੀ ਮੌਜੂਦਗੀ ਵਿੱਚ ਸ਼ੁਰੂ ਕੀਤੀ ਗਈ
Trending Photos
Jalandhar News: ਯੂਕੇ ਨੇ ‘ਵੀਜ਼ਾ ਫਰੌਡ ਤੋਂ ਬਚੋ’ ਮੁਹਿੰਮ ਸ਼ੁਰੂ ਕੀਤੀ ਹੈ, ਜਿਸ ਦਾ ਮੁੱਖ ਮੰਤਵ ਭਾਰਤੀ ਨਾਗਰਿਕਾਂ ਨੂੰ ਵੀਜ਼ਾ ਧੋਖਾਧੜੀ ਅਤੇ ਗੈਰਕਾਨੂੰਨੀ ਪਰਵਾਸ ਦੇ ਜੋਖ਼ਮਾਂ ਤੋਂ ਬਚਾਉਣਾ ਹੈ। ਮੁਹਿੰਮ ਤਹਿਤ ਅੰਗਰੇਜ਼ੀ ਤੇ ਪੰਜਾਬੀ ਵਿੱਚ WhatsApp ਸਹਾਇਤਾ ਲਾਈਨ (+91 70652 51380) ਸ਼ੁਰੂ ਕੀਤੀ ਗਈ ਹੈ, ਜੋ ਆਮ ਵੀਜ਼ਾ ਘੁਟਾਲਾ ਜੁਗਤਾਂ ਦੀ ਪਛਾਣ ਵਿੱਚ ਮਦਦ ਦੇ ਨਾਲ ਵੈਧ ਤਰੀਕੇ ਨਾਲ ਯੂਕੇ ਦੀ ਯਾਤਰਾ ਕਰਨ ਵਾਲਿਆਂ ਲਈ ਰਾਹਦਸੇਰਾ ਬਣੇਗੀ।
ਇਹ ਮੁਹਿੰਮ ਜਲੰਧਰ ਦੀ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐਲਪੀਯੂ) ਵਿਚ ’ਵਰਸਿਟੀ ਦੇ ਚਾਂਸਲਰ ਅਤੇ ਰਾਜ ਸਭਾ ਮੈਂਬਰ ਡਾ. ਅਸ਼ੋਕ ਕੁਮਾਰ ਮਿੱਤਲ ਦੀ ਮੌਜੂਦਗੀ ਵਿੱਚ ਸ਼ੁਰੂ ਕੀਤੀ ਗਈ। ਭਾਰਤ ਵਿੱਚ ਡਿਪਟੀ ਬ੍ਰਿਟਿਸ਼ ਹਾਈ ਕਮਿਸ਼ਨਰ ਕ੍ਰਿਸਟੀਨਾ ਸਕਾਟ ਨੇ ਕਿਹਾ ਕਿ ਉਨ੍ਹਾਂ ਦੀ ਇਹ ਮੁਹਿੰਮ ਗੈਰਕਾਨੂੰਨੀ ਪਰਵਾਸ ਅਤੇ ਵੀਜ਼ਾ ਧੋਖਾਧੜੀ ਵਿਰੁੱਧ ਲੜਾਈ ਨੂੰ ਤੇਜ਼ ਕਰਨ ਲਈ ਯੂਕੇ ਤੇ ਭਾਰਤ ਦੇ ਸਾਂਝੇ ਯਤਨਾਂ ਨੂੰ ਦਰਸਾਉਂਦੀ ਹੈ।
ਡਿਪਟੀ ਬ੍ਰਿਟਿਸ਼ ਹਾਈ ਕਮਿਸ਼ਨਰ(ਨੌਰਥ) ਕੈਰੋਲੀਨ ਰੋਵੇਟ ਨੇ ਕਿਹਾ, ‘‘ਪੰਜਾਬ ਦੇ ਲੋਕ ਮਿਹਨਤੀ ਹਨ ਜਿਨ੍ਹਾਂ ਨੇ ਯੂਕੇ ਅਤੇ ਆਲਮੀ ਪੱਧਰ ’ਤੇ ਅਹਿਮ ਯੋਗਦਾਨ ਪਾਇਆ ਹੈ। ਅਸੀਂ ਯਕੀਨੀ ਬਣਾਉਣਾ ਚਾਹੁੰਦੇ ਹਾਂ ਕਿ ਇਹ ਸੁਪਨੇ ਸੁਰੱਖਿਅਤ ਅਤੇ ਕਾਨੂੰਨੀ ਤੌਰ ’ਤੇ ਪੂਰੇ ਹੋਣ। ਅਸੀਂ ਲੋਕਾਂ ਨੂੰ ‘ਵੀਜ਼ਾ ਫਰਾਡ ਤੋਂ ਬਚਾਓ’ ਸੰਦੇਸ਼ ਦੇ ਪ੍ਰਚਾਰ ਪਾਸਾਰ ਅਤੇ ਲੋਕਾ ਨੂੰ ਧੋਖੇਬਾਜ਼ ਏਜੰਟਾਂ ਦੇ ਸ਼ਿਕਾਰ ਹੋਣ ਤੋਂ ਬਚਾਉਣ ਵਿੱਚ ਮਦਦ ਦੀ ਅਪੀਲ ਕਰਦੇ ਹਾਂ।’’
ਵੀਜ਼ਾ ਧੋਖਾਧੜੀ ਕੀ ਨੁਕਸਾਨ ਪਹੁੰਚਾ ਸਕਦੀ ਹੈ?
ਤੁਸੀਂ ਭਾਰੀ ਕਰਜ਼ੇ ਵਿੱਚ ਫਸ ਸਕਦੇ ਹੋ
ਸਰੀਰਕ ਸ਼ੋਸ਼ਣ ਅਤੇ ਹੋਰ ਧਮਕੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ
ਜੇਕਰ ਤੁਸੀਂ ਵੀਜ਼ਾ ਧੋਖਾਧੜੀ ਕਰਦੇ ਫੜੇ ਗਏ, ਤਾਂ ਤੁਹਾਨੂੰ 10 ਸਾਲਾਂ ਲਈ ਯੂਕੇ ਵਿੱਚ ਦਾਖਲ ਹੋਣ ਤੋਂ ਰੋਕਿਆ ਜਾਵੇਗਾ।
ਯੂਕੇ-ਭਾਰਤ ਭਾਈਵਾਲੀ
ਯੂਕੇ ਅਤੇ ਭਾਰਤ ਨੇ ਗੈਰ-ਕਾਨੂੰਨੀ ਪ੍ਰਵਾਸ ਦਾ ਮੁਕਾਬਲਾ ਕਰਨ ਲਈ ਮਿਲ ਕੇ ਇੱਕ ਗਤੀਸ਼ੀਲਤਾ ਅਤੇ ਪ੍ਰਵਾਸ ਭਾਈਵਾਲੀ ਸਮਝੌਤੇ 'ਤੇ ਹਸਤਾਖਰ ਕੀਤੇ ਹਨ। ਇਹ ਮੁਹਿੰਮ ਉਸੇ ਦਿਸ਼ਾ ਵਿੱਚ ਚੁੱਕਿਆ ਗਿਆ ਇੱਕ ਹੋਰ ਮਜ਼ਬੂਤ ਕਦਮ ਹੈ।
ਇਸ ਮੁਹਿੰਮ ਦਾ ਉਦੇਸ਼ ਕੀ ਹੈ?
ਇਸ ਮੁਹਿੰਮ ਤਹਿਤ, ਲੋਕਾਂ ਨੂੰ ਵੀਜ਼ਾ ਧੋਖਾਧੜੀ ਦੀ ਪਛਾਣ ਕਰਨ ਲਈ ਸੁਚੇਤ ਕੀਤਾ ਜਾਵੇਗਾ। ਖਾਸ ਤੌਰ 'ਤੇ, ਲੋਕਾਂ ਨੂੰ ਹੇਠ ਲਿਖੇ ਜਾਅਲੀ ਦਾਅਵਿਆਂ ਤੋਂ ਸਾਵਧਾਨ ਰਹਿਣ ਲਈ ਕਿਹਾ ਜਾਵੇਗਾ:
ਮੁਹਿੰਮ ਦੀਆਂ ਮੁੱਖ ਗੱਲਾਂ
-ਵਟਸਐਪ ਹੈਲਪਲਾਈਨ - +91 70652 51380 (ਅੰਗਰੇਜ਼ੀ ਅਤੇ ਪੰਜਾਬੀ ਵਿੱਚ ਉਪਲਬਧ)
-ਅੰਮ੍ਰਿਤਸਰ, ਲੁਧਿਆਣਾ, ਜਲੰਧਰ ਅਤੇ ਚੰਡੀਗੜ੍ਹ ਵਿੱਚ ਜਾਗਰੂਕਤਾ ਪ੍ਰੋਗਰਾਮ ਆਯੋਜਿਤ ਕੀਤੇ ਜਾਣਗੇ।
-ਯੂਕੇ-ਇੰਡੀਆ ਯੰਗ ਪ੍ਰੋਫੈਸ਼ਨਲ ਸਕੀਮ ਨੇ ਤਿੰਨ ਸਾਲ ਪੂਰੇ ਕਰ ਲਏ ਹਨ, ਇੰਟਰਨਸ਼ਿਪ ਅਤੇ ਸੱਭਿਆਚਾਰਕ ਆਦਾਨ-ਪ੍ਰਦਾਨ ਦੇ ਮੌਕਿਆਂ ਦਾ ਵਿਸਤਾਰ ਕਰ ਰਿਹਾ ਹੈ।