ਵਿਜੀਲੈਂਸ ਬਿਊਰੋ ਨੇ ਸਿਹਤ ਕਰਮਚਾਰੀ ਨੂੰ 7000 ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ
Advertisement
Article Detail0/zeephh/zeephh2644922

ਵਿਜੀਲੈਂਸ ਬਿਊਰੋ ਨੇ ਸਿਹਤ ਕਰਮਚਾਰੀ ਨੂੰ 7000 ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ

Ludhiana News:  ਕਰਮਚਾਰੀ ਨੇ ਉਸਦੀ ਮੈਡੀਕਲ ਰਿਪੋਰਟ ਦੀ ਰਸੀਦ ਜਾਰੀ ਕਰਨ ਦੇ ਬਦਲੇ 10,000 ਰੁਪਏ ਦੀ ਰਿਸ਼ਵਤ ਮੰਗੀ ਹੈ। ਸ਼ਿਕਾਇਤਕਰਤਾ ਨੇ ਇਹ ਵੀ ਦੋਸ਼ ਲਗਾਇਆ ਕਿ ਦੋਸ਼ੀ ਪਹਿਲਾਂ ਹੀ ਉਸ ਤੋਂ 3,000 ਰੁਪਏ ਲੈ ਚੁੱਕਾ ਹੈ ਅਤੇ ਬਾਕੀ ਰਕਮ ਦੀ ਮੰਗ ਕਰ ਰਿਹਾ ਹੈ।

ਵਿਜੀਲੈਂਸ ਬਿਊਰੋ ਨੇ ਸਿਹਤ ਕਰਮਚਾਰੀ ਨੂੰ 7000 ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ

Ludhiana News: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਵਿਜੀਲੈਂਸ ਬਿਊਰੋ ਨੇ ਸਿਵਲ ਹਸਪਤਾਲ, ਲੁਧਿਆਣਾ ਦੇ ਐਮਰਜੈਂਸੀ ਵਾਰਡ ਵਿੱਚ ਤਾਇਨਾਤ ਸਹਾਇਕ ਸਤਿੰਦਰ ਕੁਮਾਰ ਨੂੰ 7,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।

ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ, ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਦੋਸ਼ੀ ਨੂੰ ਜੱਸਲ ਕਲੋਨੀ, ਲੁਧਿਆਣਾ ਦੇ ਵਸਨੀਕ ਵਿਜੇ ਕੁਮਾਰ ਦੁਆਰਾ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੀਤੀ ਅਤੇ ਦੋਸ਼ ਲਗਾਇਆ ਕਿ ਉਕਤ ਕਰਮਚਾਰੀ ਨੇ ਉਸਦੀ ਮੈਡੀਕਲ ਰਿਪੋਰਟ ਦੀ ਰਸੀਦ ਜਾਰੀ ਕਰਨ ਦੇ ਬਦਲੇ 10,000 ਰੁਪਏ ਦੀ ਰਿਸ਼ਵਤ ਮੰਗੀ ਹੈ। ਸ਼ਿਕਾਇਤਕਰਤਾ ਨੇ ਇਹ ਵੀ ਦੋਸ਼ ਲਗਾਇਆ ਕਿ ਦੋਸ਼ੀ ਪਹਿਲਾਂ ਹੀ ਉਸ ਤੋਂ 3,000 ਰੁਪਏ ਲੈ ਚੁੱਕਾ ਹੈ ਅਤੇ ਬਾਕੀ ਰਕਮ ਦੀ ਮੰਗ ਕਰ ਰਿਹਾ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ, ਆਰਥਿਕ ਅਪਰਾਧ ਵਿੰਗ, ਲੁਧਿਆਣਾ ਰੇਂਜ ਦੀ ਵਿਜੀਲੈਂਸ ਬਿਊਰੋ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਦੋਸ਼ੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 7,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਇਸ ਸਬੰਧ ਵਿੱਚ, ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਆਰਥਿਕ ਅਪਰਾਧ ਸ਼ਾਖਾ, ਵਿਜੀਲੈਂਸ ਬਿਊਰੋ, ਲੁਧਿਆਣਾ ਪੁਲਿਸ ਸਟੇਸ਼ਨ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ।

Trending news