Jalandhar Mayor News: ਵਿਨੀਤ ਧੀਰ ਬਣੇ ਜਲੰਧਰ ਦੇ ਨਵੇਂ ਮੇਅਰ; ਸੀਐਮ ਭਗਵੰਤ ਮਾਨ ਨੇ ਕੀਤਾ ਐਲਾਨ
Advertisement
Article Detail0/zeephh/zeephh2596910

Jalandhar Mayor News: ਵਿਨੀਤ ਧੀਰ ਬਣੇ ਜਲੰਧਰ ਦੇ ਨਵੇਂ ਮੇਅਰ; ਸੀਐਮ ਭਗਵੰਤ ਮਾਨ ਨੇ ਕੀਤਾ ਐਲਾਨ

Jalandhar Mayor News:  ਅੱਜ ਜਲੰਧਰ ਨੂੰ ਆਪਣਾ ਨਵਾਂ ਮੇਅਰ ਮਿਲ ਗਿਆ ਹੈ। ਆਮ ਆਦਮੀ ਪਾਰਟੀ ਨੂੰ ਕੁੱਲ 46 ਕੌਂਸਲਰਾਂ ਦਾ ਸਮਰਥਨ ਮਿਲਿਆ ਹੈ।

Jalandhar Mayor News: ਵਿਨੀਤ ਧੀਰ ਬਣੇ ਜਲੰਧਰ ਦੇ ਨਵੇਂ ਮੇਅਰ; ਸੀਐਮ ਭਗਵੰਤ ਮਾਨ ਨੇ ਕੀਤਾ ਐਲਾਨ

Jalandhar Mayor News: ਨਗਰ ਨਿਗਮ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਅੱਜ ਜਲੰਧਰ ਨੂੰ ਆਪਣਾ ਨਵਾਂ ਮੇਅਰ ਮਿਲ ਗਿਆ ਹੈ। ਆਮ ਆਦਮੀ ਪਾਰਟੀ ਨੂੰ ਕੁੱਲ 46 ਕੌਂਸਲਰਾਂ ਦਾ ਸਮਰਥਨ ਮਿਲਿਆ ਹੈ। ਜਿਸ ਤੋਂ ਬਾਅਦ ਜਲੰਧਰ ਨਗਰ ਨਿਗਮ 'ਚ ਆਮ ਆਦਮੀ ਪਾਰਟੀ ਨੇ ਖੁਦ ਨੂੰ ਮੇਅਰ ਬਣਾ ਲਿਆ ਹੈ। ਵਾਰਡ ਨੰਬਰ 62 ਤੋਂ ਕੌਂਸਲਰ ਵਿਨੀਤ ਧੀਰ ਨੂੰ ਸ਼ਹਿਰ ਦਾ ਮੇਅਰ ਬਣਨ ਦਾ ਮੌਕਾ ਦਿੱਤਾ ਗਿਆ ਹੈ।

ਸੀਐਮ ਮਾਨ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਇਸ ਦੇ ਨਾਲ ਹੀ ਇਸ ਵਾਰ ਸੀਨੀਅਰ ਡਿਪਟੀ ਮੇਅਰ ਨਿਯੁਕਤ ਕੀਤਾ ਗਿਆ ਹੈ। ਬਲਬੀਰ ਸਿੰਘ ਬਿੱਟੂ ਨੂੰ ਸੀਨੀਅਰ ਡਿਪਟੀ ਮੇਅਰ ਵਜੋਂ ਜ਼ਿੰਮੇਵਾਰੀ ਸੌਂਪੀ ਗਈ ਹੈ। ਨਾਲ ਹੀ ਵਾਰਡ ਨੰਬਰ 38 ਤੋਂ ਕੌਂਸਲਰ ਮਲਕੀਤ ਸਿੰਘ ਨੂੰ ਡਿਪਟੀ ਮੇਅਰ ਬਣਾਇਆ ਗਿਆ ਹੈ। ਸਦਨ ਦੀ ਬੈਠਕ 'ਚ ਤਿੰਨਾਂ ਨੇਤਾਵਾਂ 'ਤੇ ਸਹਿਮਤੀ ਬਣ ਗਈ ਹੈ।

Trending news