Punjab Weather News: ਪੰਜਾਬ 'ਚ ਮੌਸਮ ਦਾ ਮਿਜਾਜ਼; ਹਵਾਵਾਂ ਚੱਲਣ ਕਾਰਨ ਠੰਢ ਅਜੇ ਵੀ ਬਰਕਰਾਰ
Advertisement
Article Detail0/zeephh/zeephh2101428

Punjab Weather News: ਪੰਜਾਬ 'ਚ ਮੌਸਮ ਦਾ ਮਿਜਾਜ਼; ਹਵਾਵਾਂ ਚੱਲਣ ਕਾਰਨ ਠੰਢ ਅਜੇ ਵੀ ਬਰਕਰਾਰ

Punjab Weather News: ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਵਿੱਚ ਮੌਸਮ ਸਾਫ਼ ਅਤੇ ਧੁੱਪ ਨਿਕਲਣ ਨਾਲ ਲੋਕਾਂ ਨੂੰ ਠੰਢ ਤੋਂ ਭਾਰੀ ਰਾਹਤ ਮਿਲ ਰਹੀ ਹੈ।

Punjab Weather News: ਪੰਜਾਬ 'ਚ ਮੌਸਮ ਦਾ ਮਿਜਾਜ਼; ਹਵਾਵਾਂ ਚੱਲਣ ਕਾਰਨ ਠੰਢ ਅਜੇ ਵੀ ਬਰਕਰਾਰ

Punjab Weather News: ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਮੌਸਮ ਸਾਫ਼ ਹੋਣ ਤੋਂ ਬਾਅਦ ਹਾਲਾਤ ਆਮ ਵਾਂਗ ਹੋਣੇ ਸ਼ੁਰੂ ਹੋ ਗਏ ਹਨ। ਦਿਨ ਦਾ ਵੱਧ ਤੋਂ ਵੱਧ ਤਾਪਮਾਨ ਆਮ ਵਾਂਗ ਹੋਣਾ ਸ਼ੁਰੂ ਹੋ ਗਿਆ ਹੈ, ਜਦੋਂ ਕਿ ਰਾਤਾਂ ਠੰਢੀਆਂ ਹਨ ਅਤੇ ਘੱਟੋ-ਘੱਟ ਤਾਪਮਾਨ ਡਿੱਗ ਰਿਹਾ ਹੈ। ਇਸ ਦੌਰਾਨ, ਹਿਮਾਚਲ ਵਿੱਚ ਮੌਸਮ ਅਤੇ ਆਫ਼ਤ ਪ੍ਰਬੰਧਨ ਨੇ ਹੁਣ ਕੁਝ ਖੇਤਰਾਂ ਵਿੱਚ ਬਰਫ਼ ਦੇ ਤੂਫ਼ਾਨ ਦਾ ਖਤਰਾ ਪ੍ਰਗਟਾਇਆ ਹੈ।

ਹੁਣ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਸਵੇਰੇ ਕੁੱਝ ਖੁੱਲ੍ਹੇ ਇਲਾਕਿਆਂ ਵਿੱਚ ਹਲਕੀ ਧੁੰਦ ਦੇਖਣ ਨੂੰ ਮਿਲੀ। ਇਸ ਦੇ ਨਾਲ ਹੀ ਸ਼ਹਿਰਾਂ ਵਿੱਚ ਦਿਨ ਅਤੇ ਰਾਤ ਵਿੱਚ ਅਸਮਾਨ ਪੂਰੀ ਤਰ੍ਹਾਂ ਸਾਫ਼ ਰਿਹਾ। ਦਿਨ ਵਧਣ ਦੇ ਨਾਲ-ਨਾਲ ਚੰਗੀ ਧੁੱਪ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਆਉਣ ਵਾਲੇ 7 ਦਿਨਾਂ 'ਚ ਕਿਤੇ ਵੀ ਮੀਂਹ ਪੈਣ ਦੀ ਸੰਭਾਵਨਾ ਨਹੀਂ ਹੈ।

ਕਾਬਿਲੇਗੌਰ ਹੈ ਕਿ ਸ਼ੁੱਕਰਵਾਰ ਤੋਂ ਸੂਬੇ ’ਚ ਮੌਸਮ ਖ਼ੁਸ਼ਕ ਹੋਣ ਦੇ ਆਸਾਰ ਹਨ। ਮੌਸਮ ਇੱਕ ਹਫ਼ਤੇ ਤੱਕ ਇਸੇ ਤਰ੍ਹਾਂ ਰਹੇਗਾ। ਇਸ ਤੋਂ ਪਹਿਲਾਂ ਵੀਰਵਾਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਧੁੱਪ ਦੇ ਨਾਲ-ਨਾਲ ਸੀਤ ਲਹਿਰ ਚੱਲੀ, ਜਿਸ ਨਾਲ ਧੁੱਪ ਵਿੱਚ ਵੀ ਠੰਢ ਮਹਿਸੂਸ ਹੁੰਦੀ ਰਹੀ। ਇਸ ਦਿਨ ਜ਼ਿਲ੍ਹਾ ਰੋਪੜ ਜ਼ਿਲ੍ਹਾ ਸਭ ਤੋਂ ਠੰਢਾ ਰਿਹਾ।

ਇੱਥੇ ਘੱਟੋ-ਘੱਟ ਤਾਪਮਾਨ 3.5 ਡਿਗਰੀ ਸੈਲਸੀਅਸ ਰਿਹਾ। ਗੁਰਦਾਸਪੁਰ ਦਾ ਘੱਟੋ-ਘੱਟ ਤਾਪਮਾਨ 4 ਡਿਗਰੀ, ਉੱਥੇ ਹੀ ਨਵਾਂਸ਼ਹਿਰ ਦਾ ਘੱਟੋ-ਘੱਟ ਤਾਪਮਾਨ 4.8 ਡਿਗਰੀ,  ਲੁਧਿਆਣਾ ਦਾ 5.2 ਸੈਲਸੀਅਸ ਰਿਕਾਰਡ ਕੀਤਾ ਗਿਆ। ਵੱਖ-ਵੱਖ ਜ਼ਿਲ੍ਹਿਆਂ ਦੇ ਵੱਧ ਤੋਂ ਵੱਧ ਤਾਪਮਾਨ ਦੀ ਗੱਲ ਕਰੀਏ ਤਾਂ ਫ਼ਰੀਦਕੋਟ ਦਾ ਵੱਧ ਤੋਂ ਵੱਧ ਤਾਪਮਾਨ ਸਭ ਤੋਂ ਵੱਧ 22.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਇਹ ਵੀ ਪੜ੍ਹੋ : Ludhiana News: ਲੁਧਿਆਣਾ 'ਚ 28 ਮੁਹੱਲਾ ਕਲੀਨਿਕ ਨੂੰ ਨੋਟਿਸ ਜਾਰੀ; ਜਾਅਲੀ ਅੰਕੜਿਆਂ ਦਾ ਖ਼ਦਸ਼ਾ

ਇਸੇ ਤਰ੍ਹਾਂ ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 18.4, ਰੋਪੜ ਦਾ 19 ਤੇ ਗੁਰਦਾਸਪੁਰ ਦਾ ਵੱਧ ਤੋਂ ਵੱਧ ਤਾਪਮਾਨ 18 ਡਿਗਰੀ ਸੈਲਸੀਅਸ ਦਰਜ ਕੀਤਾ ਹੈ। ਮੌਸਮ ਕੇਂਦਰ ਚੰਡੀਗੜ੍ਹ ਅਨੁਸਾਰ 14 ਫਰਵਰੀ ਤੱਕ ਮੌਸਮ ਡਰਾਈ ਰਹਿਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ : Farmers Protest News: ਕਿਸਾਨ ਜਥੇਬੰਦੀਆਂ ਤੇ ਕੇਂਦਰ ਵਿਚਾਲੇ ਮੀਟਿੰਗ ਮਗਰੋਂ ਪਾਵਰ ਕਮੇਟੀ ਬਣਾਉਣ ਦਾ ਫ਼ੈਸਲਾ

Trending news