Bikram Singh Majithia Threat: ਬਿਕਰਮ ਸਿੰਘ ਮਜੀਠੀਆ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ
Advertisement
Article Detail0/zeephh/zeephh1646464

Bikram Singh Majithia Threat: ਬਿਕਰਮ ਸਿੰਘ ਮਜੀਠੀਆ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

Bikram Singh Majithia Threat: ਪੰਜਾਬ ਵਿੱਚ ਧਮਕੀਆਂ ਮਿਲਣ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਹੁਣ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ।

Bikram Singh Majithia Threat: ਬਿਕਰਮ ਸਿੰਘ ਮਜੀਠੀਆ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

Bikram Singh Majithia Threat News: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਧਮਕੀ ਮਿਲਣ ਦੀ ਜਾਣਕਾਰੀ ਸਾਹਮਣੇ ਆ ਰਹੀ ਹੈ। ਬਿਕਰਮ ਸਿੰਘ ਮਜੀਠੀਆ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਉਸ ਨੂੰ ਫੋਨ ਉਪਰ ਕਈ ਵਾਰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇਸ ਸਬੰਧੀ ਬਿਕਰਮ ਸਿੰਘ ਮਜੀਠੀਆ ਨੇ ਡੀਜੀਪੀ ਗੌਰਵ ਯਾਦਵ ਨੂੰ ਦਰਖ਼ਾਸਤ ਦਿੱਤੀ ਹੈ। ਮਜੀਠੀਆ ਅਨੁਸਾਰ ਉਨ੍ਹਾਂ ਨੇ ਅਣਪਛਾਤੇ ਨੰਬਰ ਤੋਂ 7-8 ਵਾਰ ਧਮਕੀ ਮਿਲੀ ਹੈ। ਇਸ ਸਬੰਧ ਡੀਜੀਪੀ ਗੌਰਵ ਯਾਦਵ ਨੂੰ ਦੱਸਿਆ ਜਾ ਚੁੱਕਾ ਹੈ। 

ਕਾਬਿਲੇਗੌਰ ਹੈ ਕਿ ਐਨਡੀਪੀਐਸ ਮਾਮਲੇ 'ਚ ਨਾਮਜ਼ਦ ਹੋਣ ਤੋਂ ਬਾਅਦ ਬਿਕਰਮ ਸਿੰਘ ਮਜੀਠੀਆ ਸੋਮਵਾਰ ਨੂੰ ਮੋਹਾਲੀ ਅਦਾਲਤ ਵਿੱਚ ਪੇਸ਼ ਹੋਏ। ਚਲਾਨ ਪੇਸ਼ ਨਾ ਹੋਣ ਕਾਰਨ ਅਦਾਲਤ ਵੱਲੋਂ ਸੁਣਵਾਈ ਸੁਣਵਾਈ ਟਾਲ ਦਿੱਤੀ ਗਈ ਹੈ। ਮੀਡੀਆ ਨਾਲ ਗੱਲਬਾਤ ਕਰਦੇ ਹੋਏ ਮਜੀਠੀਆ ਨੇ ਕਿਹਾ ਕਿ ਡੇਢ ਸਾਲ ਹੋ ਚੱਲਿਆ ਚਲਾਨ ਤੱਕ ਨਹੀਂ ਪੇਸ਼ ਕਰ ਸਕੇ। ਉਨ੍ਹਾਂ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਉਤੇ ਸਵਾਲ ਚੁੱਕੇ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਲਾਅ ਐਂਡ ਆਰਡਰ ਦੀ ਸਥਿਤੀ ਇਸ ਕਦਰ ਖਰਾਬ ਹੋ ਚੁੱਕੀ ਹੈ ਕਿ ਸ਼ਰੇਆਮ ਪੰਜਾਬ ਦੀ ਹਾਈ ਸਕਿਓਰਟੀ ਜੇਲ੍ਹ ਬਠਿੰਡਾ ਵਿੱਚ ਮੋਬਾਈਲਾਂ ਦੀ ਨੁਮਾਇੰਸ਼ ਲੱਗੀ ਹੋਈ ਹੈ। ਲਾਰੈਂਸ ਬਿਸ਼ਨੋਈ ਵਰਗੇ ਗੈਂਗਸਟਰ ਚੈਨਲ ਨੂੰ ਇੰਟਰਵਿਊ ਦੇ ਰਹੇ ਹਨ। ਪੰਜਾਬ ਵਿੱਚ ਸ਼ਰੇਆਮ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਇਸੇ ਤਰ੍ਹਾਂ ਮੈਨੂੰ ਵੀ ਕਈ ਗਿਰੋਹਾਂ ਵੱਲੋਂ ਧਮਕੀਆਂ ਦਿੱਤੀਆਂ ਜਾ ਚੁੱਕੀਆਂ ਹਨ। ਡੀਜੀਪੀ ਪੰਜਾਬ ਨੂੰ ਇਸ ਸਬੰਧੀ ਜਾਣਕਾਰੀ ਦੇ ਚੁੱਕਾ ਹਾਂ ਪਰ ਮੇਰੀ ਦਰਖ਼ਾਸਤ ਉਪਰ ਕੋਈ ਐਕਸ਼ਨ ਨਹੀਂ ਲਿਆ ਗਿਆ ਹੈ।

ਇਹ ਵੀ ਪੜ੍ਹੋ : Punjab Weather News: ਕੜਾਕੇ ਦੀ ਗਰਮੀ ਲਈ ਹੋ ਜਾਓ ਤਿਆਰ, ਪੰਜਾਬ 'ਚ 35 ਡਿਗਰੀ ਸੈਲਸੀਅਸ ਤੱਕ ਪਹੁੰਚਿਆ ਪਾਰਾ

Trending news