Patran News: ਮਾਤਾ ਨੇ ਦੱਸਿਆ ਕਿ ਅਰਸ਼ਦੀਪ ਸਿੰਘ ਇਕੱਲਾ ਹੀ ਘਰ ਵਿੱਚ ਕਮਾਉਣ ਵਾਲਾ ਸੀ ਪਰ ਕੁਝ ਸਮੇਂ ਤੋਂ ਪਿੰਡ ਅਤੇ ਆਲੇ ਦੁਆਲੇ ਵਧੀ ਨਸ਼ੇ ਦੀ ਮਾਰ ਦੀ ਲਪੇਟ ਵਿੱਚ ਆ ਕੇ ਉਸਦਾ ਨੌਜਵਾਨ ਪੁੱਤਰ ਨਸ਼ੇ ਦਾ ਆਦੀ ਹੋ ਗਿਆ।
Trending Photos
Patran News: ਪਾਤੜਾਂ ਹਲਕਾ ਦੇ ਪਿੰਡ ਖਾਸਪੁਰ ਵਿੱਚ ਨਸ਼ੇ ਦਾ ਟੀਕਾ ਲਗਾਉਣ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਅਰਸ਼ਦੀਪ ਸਿੰਘ (21 ਸਾਲ) ਵਜੋਂ ਹੋਈ ਹੈ।
ਜਾਣਕਾਰੀ ਦਿੰਦਿਆਂ ਅਰਸ਼ਦੀਪ ਸਿੰਘ ਦੀ ਮਾਤਾ ਨੇ ਦੱਸਿਆ ਕਿ ਉਸ ਦੇ ਤਿੰਨ ਪੁੱਤਰ ਹਨ ਅਤੇ ਪਤੀ ਦੀ ਕੁਝ ਸਮਾਂ ਪਹਿਲਾਂ ਮੌਤ ਹੋ ਗਈ ਹੈ ਅਤੇ ਦੂਜੇ ਦੋਨੋਂ ਪੁੱਤਰ ਕੰਮ ਕਰਨ ਤੋਂ ਅਸਮਰੱਥ ਹਨ। ਉਸ ਨੇ ਦੱਸਿਆ ਕਿ ਅਰਸ਼ਦੀਪ ਸਿੰਘ ਇਕੱਲਾ ਹੀ ਘਰ ਵਿੱਚ ਕਮਾਉਣ ਵਾਲਾ ਸੀ ਪਰ ਕੁਝ ਸਮੇਂ ਤੋਂ ਪਿੰਡ ਅਤੇ ਆਲੇ ਦੁਆਲੇ ਵਧੀ ਨਸ਼ੇ ਦੀ ਮਾਰ ਦੀ ਲਪੇਟ ਵਿੱਚ ਆ ਕੇ ਉਸਦਾ ਨੌਜਵਾਨ ਪੁੱਤਰ ਨਸ਼ੇ ਦਾ ਆਦੀ ਹੋ ਗਿਆ।
ਬੀਤੀ ਰਾਤ ਉਸਨੇ ਜਦੋਂ ਘਰੋਂ ਬਾਹਰ ਜਾ ਕੇ ਉਸ ਨੇ ਚਿੱਟੇ ਦਾ ਟੀਕਾ ਲਗਾਇਆ ਤਾਂ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸ ਦੌਰਾਨ ਗ੍ਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਨੇ ਦੁਖੀ ਪਰਿਵਾਰ ਨਾਲ ਹਮਦਰਦੀ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਪਿੰਡ ਵਿੱਚ ਨਸ਼ਿਆਂ ਦੇ ਕਾਰੋਬਾਰ ਵਿਚ ਪਿਛਲੇ ਕੁਝ ਸਮੇਂ ਦੌਰਾਨ ਭਾਰੀ ਵਾਧਾ ਹੋਇਆ ਹੈ, ਜਿਸ ਨੂੰ ਧਿਆਨ ਵਿੱਚ ਰੱਖਦਿਆਂ ਪੰਚਾਇਤ ਵੱਲੋਂ ਜਲਦੀ ਮਤਾ ਪਾ ਕੇ ਉਚਿਤ ਅਧਿਕਾਰੀਆਂ ਨੂੰ ਕਾਰਵਾਈ ਲਈ ਭੇਜੇ ਜਾਣ ਦੇ ਨਾਲ ਨਾਲ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਕਿਸੇ ਵੀ ਵਿਅਕਤੀ ਦੀ ਕੋਈ ਮਦਦ ਨਾ ਕਰਨ ਦਾ ਮਤਾ ਪਾਸ ਕੀਤਾ ਜਾਵੇਗਾ।
ਇਸ ਸਬੰਧੀ ਥਾਣਾ ਇੰਚਾਰਜ ਯਸ਼ਪਾਲ ਸ਼ਰਮਾ ਨਾਲ ਗੱਲ ਕਰਨ 'ਤੇ ਉਨ੍ਹਾਂ ਕਿਹਾ ਕਿ ਪਿੰਡ ਖਾਸਪੁਰ ਵਿੱਚ ਨਸ਼ੇ ਕਾਰਨ ਨੌਜਵਾਨ ਦੀ ਮੌਤ ਸਬੰਧੀ ਕੋਈ ਸ਼ਿਕਾਇਤ ਨਹੀਂ ਹੈ, ਜੇਕਰ ਕੋਈ ਸ਼ਿਕਾਇਤ ਆਉਂਦੀ ਹੈ ਤਾਂ ਉਸ 'ਤੇ ਕਾਰਵਾਈ ਕੀਤੀ ਜਾਵੇਗੀ। ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ