ਬਠਿੰਡਾ ਨਗਰ ਨਿਗਮ ਦੇ ਮੇਅਰ ਦੀ ਚੋਣ ਨੂੰ ਲੈ ਕੇ ਬਠਿੰਡਾ ਤੋਂ ਆਪ ਵਿਧਾਇਕ ਅਤੇ ਕਾਂਗਰਸੀਆਂ ਨੇ ਚੁੱਕੇ ਸਵਾਲ
Advertisement
Article Detail0/zeephh/zeephh2633341

ਬਠਿੰਡਾ ਨਗਰ ਨਿਗਮ ਦੇ ਮੇਅਰ ਦੀ ਚੋਣ ਨੂੰ ਲੈ ਕੇ ਬਠਿੰਡਾ ਤੋਂ ਆਪ ਵਿਧਾਇਕ ਅਤੇ ਕਾਂਗਰਸੀਆਂ ਨੇ ਚੁੱਕੇ ਸਵਾਲ

Bathinda MC President News: ਨਗਰ ਨਿਗਮ ਵਿੱਚ 50 ਵਾਰ ਕੌਂਸਲਰਾਂ ਵਿੱਚੋਂ 41 ਕੌਂਸਲਰ ਕਾਂਗਰਸ ਦੇ ਸਨ ਅੱਜ ਹੋਈ ਮੇਅਰ ਦੀ ਚੋਣ ਦੌਰਾਨ 47 ਕੌਂਸਲਰ ਮੌਜੂਦ ਰਹੇ ਆਮ ਆਦਮੀ ਪਾਰਟੀ ਵੱਲੋਂ ਪਦਮਜੀਤ ਮਹਿਤਾ ਅਤੇ ਕਾਂਗਰਸ ਵੱਲੋਂ ਬਲਜਿੰਦਰ ਸਿੰਘ ਠੇਕੇਦਾਰ ਨੂੰ ਮੇਅਰ ਦੇ ਉਮੀਦਵਾਰ ਵਜੋਂ ਐਲਾਨਿਆ ਗਿਆ ਸੀ।

ਬਠਿੰਡਾ ਨਗਰ ਨਿਗਮ ਦੇ ਮੇਅਰ ਦੀ ਚੋਣ ਨੂੰ ਲੈ ਕੇ ਬਠਿੰਡਾ ਤੋਂ ਆਪ ਵਿਧਾਇਕ ਅਤੇ ਕਾਂਗਰਸੀਆਂ ਨੇ ਚੁੱਕੇ ਸਵਾਲ

Bathinda MC President News(ਕੁਲਬੀਰ ਬੀਰਾ):  ਬਠਿੰਡਾ ਦੀ ਰਾਜਨੀਤੀ ਵਿੱਚ ਅੱਜ ਵੱਡਾ ਫੇਰ ਬਦਲ ਵੇਖਣ ਨੂੰ ਮਿਲਿਆ ਜਦੋਂ ਨਗਰ ਨਿਗਮ ਦੇ ਮੇਅਰ ਦੀ ਚੋਣ ਨੂੰ ਲੈ ਕੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਕੌਂਸਲਰਾਂ ਵੱਲੋਂ ਪਾਰਟੀ ਦੇ ਖਿਲਾਫ ਭੁਗਤਿਆ ਗਿਆ। ਬਠਿੰਡਾ ਦੇ ਵਾਰਡ ਨੰਬਰ 48 ਤੋਂ ਇੱਕ ਮਹੀਨਾ ਪਹਿਲਾਂ ਜ਼ਿਮਨੀ ਚੋਣ ਜਿੱਤ ਕੇ ਕੌਂਸਲਰ ਬਣੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਅਮਰਜੀਤ ਮਹਿਤਾ ਦੇ ਪੁੱਤਰ ਪਦਮਜੀਤ ਮਹਿਤਾ ਨੂੰ ਬਠਿੰਡਾ ਨਗਰ ਨਿਗਮ ਦਾ ਮੇਅਰ ਬਣਾਇਆ ਗਿਆ।

ਹਾਲਾਂਕਿ ਨਗਰ ਨਿਗਮ ਵਿੱਚ 50 ਵਾਰ ਕੌਂਸਲਰਾਂ ਵਿੱਚੋਂ 41 ਕੌਂਸਲਰ ਕਾਂਗਰਸ ਦੇ ਸਨ ਅੱਜ ਹੋਈ ਮੇਅਰ ਦੀ ਚੋਣ ਦੌਰਾਨ 47 ਕੌਂਸਲਰ ਮੌਜੂਦ ਰਹੇ ਆਮ ਆਦਮੀ ਪਾਰਟੀ ਵੱਲੋਂ ਪਦਮਜੀਤ ਮਹਿਤਾ ਅਤੇ ਕਾਂਗਰਸ ਵੱਲੋਂ ਬਲਜਿੰਦਰ ਸਿੰਘ ਠੇਕੇਦਾਰ ਨੂੰ ਮੇਅਰ ਦੇ ਉਮੀਦਵਾਰ ਵਜੋਂ ਐਲਾਨਿਆ ਗਿਆ ਸੀ। 17 ਕੌਂਸਲਰਾਂ ਦੀ ਮੌਜੂਦਗੀ ਵਿੱਚੋਂ 33 ਕੌਂਸਲਰ ਆਮ ਆਦਮੀ ਪਾਰਟੀ ਦੇ ਉਮੀਦਵਾਰ ਪਦਮਜੀਤ ਮਹਿਤਾ ਦੇ ਹੱਕ ਵਿੱਚ ਭੁਗਤੇ ਜਦੋਂ ਕਿ ਕਾਂਗਰਸੀ ਉਮੀਦਵਾਰ ਦੇ ਹੱਕ ਵਿੱਚ 14 ਕੌਂਸਲਰ ਅਤੇ ਇੱਕ ਆਮ ਆਦਮੀ ਪਾਰਟੀ ਦੇ ਵਿਧਾਇਕ ਜਗਰੂਪ ਸਿੰਘ ਗਿੱਲ ਵੱਲੋਂ ਵੋਟ ਪਾਈ ਗਈ।

ਬਠਿੰਡਾ ਵਿੱਚ ਹੋਈ ਮੇਅਰ ਦੀ ਚੋਣ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਸ਼ਹਿਰੀ ਵਿਧਾਇਕ ਜਗਰੂਪ ਸਿੰਘ ਗਿੱਲ ਨੇ ਨਵੇਂ ਬਣੇ ਮੇਅਰ ਦੀ ਚੋਣ ਉੱਤੇ ਸਵਾਲ ਚੁੱਕਦੇ ਕਿਹਾ ਕਿ ਪਦਮਜੀਤ ਮਹਿਤਾ ਆਮ ਆਦਮੀ ਪਾਰਟੀ ਦਾ ਉਮੀਦਵਾਰ ਨਹੀਂ ਬਲਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਮਨਪ੍ਰੀਤ ਬਾਦਲ ਦਾ ਉਮੀਦਵਾਰ ਸੀ ਅਤੇ ਇਹ ਆਮ ਆਦਮੀ ਪਾਰਟੀ ਦਾ ਮੇਅਰ ਨਹੀਂ ਚੁਣਿਆ ਗਿਆ। ਕਿਉਂਕਿ ਆਮ ਆਦਮੀ ਪਾਰਟੀ ਵੱਲੋਂ ਨਾ ਹੀ ਉਹਨਾਂ ਨਾਲ ਕੋਈ ਮੀਟਿੰਗ ਕੀਤੀ ਗਈ ਤੇ ਨਾ ਹੀ ਪ੍ਰਧਾਨ ਵੱਲੋਂ ਇਸ ਸਬੰਧੀ ਕੋਈ ਹਦਾਇਤ ਜਾਰੀ ਕੀਤੀ ਗਈ। ਉਹਨਾਂ ਕਿਹਾ ਕਿ ਪਾਰਟੀ ਪ੍ਰਧਾਨ ਅਮਨ ਅਰੋੜਾ ਵੱਲੋਂ ਸ਼ਹਿਰ ਵਿੱਚ ਮੌਜੂਦ ਹੋਣ ਦੇ ਬਾਵਜੂਦ ਉਹਨਾਂ ਨੂੰ ਸੱਦਾ ਨਹੀਂ ਦਿੱਤਾ ਗਿਆ। ਜੇਕਰ ਪਾਰਟੀ ਪ੍ਰਧਾਨ ਬੁਲਾਉਂਦੇ ਤਾਂ ਉਹ ਜਰੂਰ ਜਾਂਦੇ ਪਾਰਟੀ ਦੇ ਖਿਲਾਫ ਭੁਗਤਨ ਤੇ ਬੋਲਦਿਆਂ ਵਿਧਾਇਕ ਜਗਰੂਪ ਸਿੰਘ ਗਿੱਲ ਨੇ ਕਿਹਾ ਕਿ ਪਾਰਟੀ ਵੱਲੋਂ ਉਹਨਾਂ ਖਿਲਾਫ ਕੋਈ ਵੀ ਐਕਸ਼ਨ ਨਹੀਂ ਲਿਆ ਜਾਵੇਗਾ ਕਿਉਂਕਿ ਇਹ ਪਾਰਟੀ ਦੀ ਚੋਣ ਨਹੀਂ ਸੀ।

ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਅਸ਼ੋਕ ਕੁਮਾਰ ਜੋ ਕਿ ਕਾਂਗਰਸ ਪਾਰਟੀ ਨਾਲ ਸੰਬੰਧਿਤ ਨੇ ਆਪਣੀ ਹੀ ਪਾਰਟੀ ਤੇ ਮੇਅਰ ਦੀ ਚੋਣ ਨੂੰ ਲੈ ਕੇ ਕਈ ਤਰ੍ਹਾਂ ਦੇ ਸਵਾਲ ਖੜੇ ਕੀਤੇ ਹਨ ।ਉਹਨਾਂ ਕਿਹਾ ਕਿ ਪਾਰਟੀ ਹਾਈ ਕਮਾਂਡ ਬਠਿੰਡਾ ਨਗਰ ਨਿਗਮ ਮੇਅਰ ਦੀ ਚੋਣ ਨੂੰ ਲੈ ਕੇ ਸੰਜੀਦਾ ਨਜ਼ਰ ਨਹੀਂ ਆਈ। ਜਿਸ ਕਾਰਨ ਅੱਜ ਇਹ ਹਾਲਾਤ ਪੈਦਾ ਹੋਏ ਹਨ ਉਹਨਾਂ ਕਿਹਾ ਕਿ ਪਾਰਟੀ ਦੇ ਵਿਰੋਧ ਵਿੱਚ ਭੁਗਤਣ ਵਾਲੇ ਕੌਂਸਲਰਾਂ ਖਿਲਾਫ ਹੋ ਪਾਰਟੀ ਕਮਾਈ ਕਮਾਂਡ ਤੋਂ ਕਾਰਵਾਈ ਦੀ ਮੰਗ ਕਰਨਗੇ।

ਕਾਂਗਰਸੀ ਉਮੀਦਵਾਰ ਬਲਜਿੰਦਰ ਸਿੰਘ ਠੇਕੇਦਾਰ ਨੇ ਕਿਹਾ ਕਿ ਮੇਅਰ ਦੀ ਚੋਣ ਵਿੱਚ ਕੌਂਸਲਰਾਂ ਦੀ ਖਰੀਦੋ ਫਰੋਖਤ ਹੋਈ ਹੈ ਅਤੇ ਕਈ ਕੌਂਸਲਰਾਂ ਨੂੰ ਡਰਾਇਆ ਧਮਕਾਇਆ ਗਿਆ ਹੈ। ਉਹਨਾਂ ਕਿਹਾ ਕਿ ਕਾਂਗਰਸ ਖਿਲਾਫ ਭੁਗਤਣ ਵਾਲੇ ਕੌਂਸਲਰਾਂ ਸਬੰਧੀ ਪਾਰਟੀ ਹਾਈ ਕਮਾਂਡ ਨੂੰ ਜਾਣੂ ਕਰਵਾਉਣਗੇ। ਉਹਨਾਂ ਪਾਰਟੀ ਹਾਈ ਕਮਾਂਡ ਦੀ ਕਾਰਜਸ਼ੈਲੀ ਤੇ ਵੀ ਸਵਾਲ ਉਠਾਏ ਅਤੇ ਬਠਿੰਡਾ ਨਗਰ ਨਿਗਮ ਮੇਅਰ ਦੀ ਚੋਣ ਨੂੰ ਲੈ ਕੇ ਸੰਜੀਦਾ ਨਾ ਹੋਣ ਕਾਰਨ ਇਹਨਾਂ ਹਾਲਾਤਾਂ ਲਈ ਜਿੰਮੇਵਾਰ ਦੱਸਿਆ।

Trending news