Trending Photos
Ambedkar Row: ਕਾਂਗਰਸੀ ਸੰਸਦ ਮੈਂਬਰ ਵੱਲੋਂ ਪ੍ਰਦਰਸ਼ਨ ਦੌਰਾਨ ਭਾਜਪਾ ਐਮਪੀ ਪ੍ਰਤਾਪ ਸਾਰੰਗੀ ਦੇ ਜ਼ਖਮੀ ਹੋਣ ਦੀ ਖਬਰ ਹੈ। ਦਰਅਸਲ, ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਬਾਰੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਬਿਆਨ ਨੂੰ ਲੈ ਕੇ ਕਾਂਗਰਸ ਨੇ ਸੰਸਦ ਭਵਨ ਕੰਪਲੈਕਸ 'ਚ ਰੋਸ ਮਾਰਚ ਕੱਢਿਆ। ਇਸ ਦੇ ਜਵਾਬ 'ਚ ਭਾਜਪਾ ਨੇ ਕਾਂਗਰਸ 'ਤੇ ਝੂਠ ਦੀ ਰਾਜਨੀਤੀ ਕਰਨ ਦਾ ਦੋਸ਼ ਲਗਾਉਂਦੇ ਹੋਏ ਵਿਰੋਧ ਜਤਾਇਆ। ਇਸ ਦੌਰਾਨ ਦੋਵੇਂ ਪਾਰਟੀਆਂ ਦੇ ਸੰਸਦ ਮੈਂਬਰ ਆਹਮੋ-ਸਾਹਮਣੇ ਹੋ ਗਏ। ਦੋਵਾਂ ਵਿਚਕਾਰ ਤਕਰਾਰ ਵੀ ਹੋ ਗਈ। ਇਸ ਦੌਰਾਨ ਪ੍ਰਤਾਪ ਸਾਰੰਗੀ ਜ਼ਖਮੀ ਹੋ ਗਏ। ਪੁੱਛਣ 'ਤੇ ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਨੇ ਇਕ ਸੰਸਦ ਮੈਂਬਰ ਨੂੰ ਧੱਕਾ ਦਿੱਤਾ, ਜੋ ਉਨ੍ਹਾਂ 'ਤੇ ਡਿੱਗ ਪਿਆ। ਇਸ ਤੋਂ ਬਾਅਦ ਮੈਂ ਹੇਠਾਂ ਆ ਗਿਆ। ਮੈਂ ਪੌੜੀਆਂ ਕੋਲ ਖੜ੍ਹਾ ਸੀ ਜਦੋਂ ਰਾਹੁਲ ਗਾਂਧੀ ਨੇ ਆ ਕੇ ਇਕ ਸੰਸਦ ਮੈਂਬਰ ਨੂੰ ਧੱਕਾ ਦਿੱਤਾ, ਜੋ ਮੇਰੇ 'ਤੇ ਡਿੱਗ ਪਿਆ।