Fatehpur Train Accident: ਫਤਿਹਪੁਰ 'ਚ ਅਚਾਨਕ ਦੋ ਮਾਲ ਗੱਡੀਆਂ ਦੀ ਟੱਕਰ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਇਕ ਮਾਲ ਗੱਡੀ ਪਟੜੀ ਤੋਂ ਥੱਲੇ ਉਤਰ ਗਈ। ਹਾਦਸੇ 'ਚ ਡਰਾਈਵਰ ਜ਼ਖਮੀ ਹੋ ਗਿਆ ਹੈ ਅਤੇ ਉਸ ਨੂੰ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ।
Trending Photos
Fatehpur Train Accident: ਉੱਤਰ ਪ੍ਰਦੇਸ਼ ਦੇ ਫਤਿਹਪੁਰ 'ਚ ਉਸ ਸਮੇਂ ਵੱਡਾ ਹਾਦਸਾ ਵਾਪਰ ਗਿਆ, ਜਦੋਂ ਪਟੜੀ 'ਤੇ ਖੜ੍ਹੀ ਇਕ ਮਾਲ ਗੱਡੀ ਨੂੰ ਦੂਜੀ ਮਾਲ ਗੱਡੀ ਨੇ ਟੱਕਰ ਮਾਰ ਦਿੱਤੀ। ਟੱਕਰ ਤੋਂ ਬਾਅਦ ਮਾਲ ਗੱਡੀ ਦਾ ਇੰਜਣ ਅਤੇ ਗਾਰਡ ਕੋਚ ਪਟੜੀ ਤੋਂ ਉਤਰ ਗਿਆ। ਹਾਦਸੇ ਤੋਂ ਬਾਅਦ ਅਪ ਲਾਈਨ ਵਿੱਚ ਵਿਘਨ ਪਿਆ ਹੈ। ਹਾਦਸੇ ਦੀ ਸੂਚਨਾ ਮਿਲਦੇ ਹੀ ਰੇਲਵੇ ਅਧਿਕਾਰੀਆਂ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ।
ਖਾਗਾ ਕੋਤਵਾਲੀ ਇਲਾਕੇ ਦੇ ਪੰਭੀਪੁਰ ਵਿੱਚ ਡੀਐਫਸੀਸੀਆਈਐਲ ਟ੍ਰੈਕ ’ਤੇ ਸਿਗਨਲ ਨਾ ਹੋਣ ਕਾਰਨ ਦੂਜੀ ਮਾਲ ਗੱਡੀ ਨੇ ਪਹਿਲੀ ਮਾਲ ਗੱਡੀ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ। ਖੁਸ਼ਕਿਸਮਤੀ ਰਹੀ ਕਿ ਇਸ ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਫਿਲਹਾਲ ਰੇਲਵੇ ਅਧਿਕਾਰੀ ਮੌਕੇ 'ਤੇ ਪਹੁੰਚ ਗਏ ਹਨ ਅਤੇ ਜਾਂਚ ਕੀਤੀ ਜਾ ਰਹੀ ਹੈ ਅਤੇ ਟਰੈਕ ਨੂੰ ਸਾਫ ਕੀਤਾ ਜਾ ਰਿਹਾ ਹੈ।