Jalandhar News: ਪੰਜਾਬ ਵਿੱਚ ਨਸ਼ਾ ਅਤੇ ਕਾਨੂੰਨ ਵਿਵਸਥਾ ਦੇ ਹਲਾਤ ਕਾਬੂ ਤੋਂ ਬਾਹਰ- ਸੁਨੀਲ ਜਾਖੜ
Advertisement
Article Detail0/zeephh/zeephh2319795

Jalandhar News: ਪੰਜਾਬ ਵਿੱਚ ਨਸ਼ਾ ਅਤੇ ਕਾਨੂੰਨ ਵਿਵਸਥਾ ਦੇ ਹਲਾਤ ਕਾਬੂ ਤੋਂ ਬਾਹਰ- ਸੁਨੀਲ ਜਾਖੜ

Jalandhar News: ਜਾਖੜ ਨੇ ਕਿਹਾ ਕਿ ਸੀਐਮ ਮਾਨ 25 ਹਜ਼ਾਰ ਬੱਚਿਆ ਸਮੇਤ ਹਰਿਮੰਦਰ ਸਾਹਿਬ ਨਤਮਸਤਕ ਹੋ ਗਏ ਪਰ ਨਸ਼ੇ ਦਾ ਮਸਲਾ ਹੱਲ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਪਹਿਰੇ ਤੱਕ ਲਗਾਏ ਗਏ ਹਨ ਪਰ ਨਸ਼ਾ ਖਤਮ ਨਹੀਂ ਹੋਇਆ। 

Jalandhar News: ਪੰਜਾਬ ਵਿੱਚ ਨਸ਼ਾ ਅਤੇ ਕਾਨੂੰਨ ਵਿਵਸਥਾ ਦੇ ਹਲਾਤ ਕਾਬੂ ਤੋਂ ਬਾਹਰ- ਸੁਨੀਲ ਜਾਖੜ

Jalandhar News: ਅੱਜ ਜਲੰਧਰ ਦੇ ਪ੍ਰੈੱਸ ਕਲੱਬ ਵਿਖੇ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਆਪਣੇ ਵਿਰੋਧੀਆਂ 'ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਪਾਰਟੀ ਨੂੰ ਲੈ ਕੇ ਵਿਰੋਧੀ ਧਿਰ ਨਾਲ ਵਿਚਾਰਧਾਰਕ ਮਤਭੇਦ ਹੋ ਸਕਦੇ ਹਨ ਪਰ ਉਨ੍ਹਾਂ ਦਾ ਕੋਈ ਨਿੱਜੀ ਮਤਭੇਦ ਨਹੀਂ ਹੈ। ਉਨ੍ਹਾਂ ਕਿਹਾ ਕਿ ਸ਼ੀਤਲ ਅੰਗੁਰਾਲ ਵੱਲੋਂ ਦੋ ਦਿਨ ਪਹਿਲਾਂ ਸੀਐਮ ਮਾਨ ਸਮੇਤ ਵਿਧਾਇਕ ਖ਼ਿਲਾਫ਼ ਲਾਏ ਦੋਸ਼ਾਂ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਉਹ ਕਿਸੇ ਵੀ ਪਰਿਵਾਰ ਬਾਰੇ ਕੋਈ ਟਿੱਪਣੀ ਨਹੀਂ ਕਰਨਾ ਚਾਹੁੰਦੇ ਪਰ ਜਦੋਂ ਪਰਿਵਾਰ ਦੀ ਇੱਜ਼ਤ ਸਿਆਸਤ ਵਿੱਚ ਪੈ ਜਾਂਦੀ ਹੈ ਤਾਂ ਇਸ ਮਾਮਲੇ ਦੀ ਜਾਂਚ ਹੋਣੀ ਚਾਹੀਦੀ ਹੈ।

ਸੁਨੀਲ ਜਾਖੜ ਕਿਹਾ ਕਿ ਸੀ.ਐਮ ਮਾਨ ਵਿਧਾਨ ਸਭਾ 'ਚ ਆਗੂਆਂ ਨੂੰ ਅੱਖਾਂ 'ਚ ਅੱਖਾਂ ਪਾ ਕੇ ਗੱਲ ਕਰਨ ਲਈ ਕਿਹਾ ਸੀ, ਹੁਣ ਸ਼ੀਤਲ ਅੰਗੁਰਾਲ ਨੇ ਸੀਐੱਮ ਮਾਨ 'ਤੇ ਗੰਭੀਰ ਦੋਸ਼ ਲਾਉਂਦਿਆਂ ਉਨ੍ਹਾਂ ਨੂੰ ਅੱਖਾਂ 'ਚ ਅੱਖਾਂ ਪਾ ਕੇ ਇਸ ਮੁੱਦੇ 'ਤੇ ਗੱਲ ਕਰਨ ਲਈ ਕਿਹਾ ਹੈ। ਇਸ ਦੇ ਨਾਲ ਹੀ ਸੁਨੀਲ ਜਾਖੜ ਨੇ ਪੰਜਾਬ ਵਿੱਚ ਨਸ਼ਿਆਂ ਕਾਰਨ ਲਗਾਤਾਰ ਹੋ ਰਹੀਆਂ ਮੌਤਾਂ ਦਾ ਮੁੱਦਾ ਉਠਾਇਆ। ਉਨ੍ਹਾਂ ਦੱਸਿਆ ਕਿ ਬਠਿੰਡਾ ਵਿੱਚ ਪਿਛਲੇ 8 ਦਿਨਾਂ ਵਿੱਚ ਨਸ਼ੇ ਕਾਰਨ 4 ਮੌਤਾਂ ਹੋ ਚੁੱਕੀਆਂ ਹਨ। ਹਾਲ ਹੀ 'ਚ ਪੰਜਾਬ 'ਚ 14 ਦਿਨਾਂ 'ਚ ਨਸ਼ੇ ਕਾਰਨ 14 ਮੌਤਾਂ ਹੋਈਆਂ ਹਨ।

ਉਨ੍ਹਾਂ ਸਵਾਲ ਕੀਤਾ ਕਿ ਪੰਜਾਬ ਸਰਕਾਰ ਇਸ ਮਾਮਲੇ ਵਿੱਚ ਕੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜਲੰਧਰ ਪੱਛਮੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਹਿੰਦਰ ਭਗਤ ਨੇ ਟਵੀਟ ਕੀਤਾ ਸੀ ਜਿਸ ਵਿੱਚ ਉਨ੍ਹਾਂ ਕਿਹਾ ਸੀ ਕਿ ਜਲੰਧਰ ਪੱਛਮੀ ਦਾ ਹਰ ਬੱਚਾ ਜਾਣਦਾ ਹੈ ਕਿ ਕੌਣ ਨਸ਼ਾ ਵੇਚ ਰਿਹਾ ਹੈ। ਉਹ MLA ਬਣਦੇ ਹੀ ਪਹਿਲ ਦੇ ਆਧਾਰ 'ਤੇ ਨਸ਼ੇ ਨੂੰ ਜੜ੍ਹੋਂ ਖ਼ਤਮ ਕਰ ਦੇਵਾਂਗੇ। ਇਸ ਬਾਰੇ ਉਨ੍ਹਾਂ ਪਲਟਵਾਰ ਕਰਦਿਆਂ ਕਿਹਾ ਕਿ ਮਹਿੰਦਰ ਭਗਤ ਤੇ ਹੋਰ ਆਗੂ ਜਾਣਦੇ ਹਨ ਕਿ ਨਸ਼ੇ ਕਿੱਥੇ ਵਿਕਦੇ ਹਨ ਪਰ ਸੀ.ਐਮ. ਮਾਨ ਨੂੰ ਨਹੀਂ ਪਤਾ।

ਜਾਖੜ ਨੇ ਕਿਹਾ ਕਿ ਸੀਐਮ ਮਾਨ 25 ਹਜ਼ਾਰ ਬੱਚਿਆ ਸਮੇਤ ਹਰਿਮੰਦਰ ਸਾਹਿਬ ਨਤਮਸਤਕ ਹੋ ਗਏ ਪਰ ਨਸ਼ੇ ਦਾ ਮਸਲਾ ਹੱਲ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਪਹਿਰੇ ਤੱਕ ਲਗਾਏ ਗਏ ਹਨ ਪਰ ਨਸ਼ਾ ਖਤਮ ਨਹੀਂ ਹੋਇਆ। ਹੁਣ ‘ਆਪ’ ਆਗੂ ਮਹਿੰਦਰ ਭਗਤ ਨੇ ਟਵੀਟ ਰਾਹੀਂ ਦੱਸਿਆ ਹੈ ਕਿ ਨਸ਼ੇ ਬਾਰੇ ਹਰ ਬੱਚਾ ਜਾਣਦਾ ਹੈ। ਜਾਖੜ ਨੇ ਕਿਹਾ ਕਿ ਸੀ.ਐਮ ਮਾਨ ਨੇ ਹਥਿਆਰ ਸੁੱਟ ਦਿੱਤੇ ਹਨ, ਜੋ ਕਿਸੇ ਵੀ ਆਗੂ ਨੂੰ ਸ਼ੋਭਾ ਨਹੀਂ ਦਿੰਦੇ। ਸ਼ੀਤਲ ਵੱਲੋਂ ਲਾਏ ਗੰਭੀਰ ਦੋਸ਼ਾਂ ਬਾਰੇ ਜਾਖੜ ਨੇ ਕਿਹਾ ਕਿ ਸੀ.ਐਮ. ਕਿਰਪਾ ਕਰਕੇ ਇਸ ਮਾਮਲੇ ਨੂੰ ਸਪੱਸ਼ਟ ਕਰੋ ਅਤੇ ਮਾਮਲੇ ਦੀ ਖੁਦ ਜਾਂਚ ਕਰਵਾ ਕੇ ਮੀਡੀਆ ਸਹਾਮਣੇ ਜਨਤਕ ਕਰੋ।

Trending news