Delhi Election Voting Live: ਦਿੱਲੀ 'ਚ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਸ਼ੁਰੂ ਹੋ ਗਈ ਹੈ। ਸਾਰੀਆਂ 70 ਸੀਟਾਂ 'ਤੇ ਇਕੋ ਪੜਾਅ 'ਚ ਵੋਟਿੰਗ ਹੋ ਰਹੀ ਹੈ। ਅੱਜ ਦਿੱਲੀ ਦੇ 1.56 ਕਰੋੜ ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਨਗੇ ਅਤੇ ਲਗਭਗ 699 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕਰਨਗੇ। ਚੋਣ ਕਮਿਸ਼ਨ ਵੱਲੋਂ ਸੁਰੱਖਿਆ ਦਾ ਕੜੇ ਪ੍ਰਬੰਧ ਕੀਤੇ ਗਏ ਹਨ।
Trending Photos
Delhi Election Voting Live: ਦਿੱਲੀ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਸਵੇਰੇ 7 ਵਜੇ ਸ਼ੁਰੂ ਹੋ ਗਈ ਹੈ। ਇਸ ਚੋਣ ਵਿੱਚ ਆਮ ਆਦਮੀ ਪਾਰਟੀ (ਆਪ) ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਿਚਾਲੇ ਸਿੱਧਾ ਮੁਕਾਬਲਾ ਦੱਸਿਆ ਜਾ ਰਿਹਾ ਹੈ। ਉਂਜ ਕਾਂਗਰਸ ਵੀ ਇਸ ਚੋਣ ਵਿੱਚ ਆਪਣਾ ਆਧਾਰ ਲੱਭਦੀ ਨਜ਼ਰ ਆ ਰਹੀ ਹੈ।
ਹੁਣ 8 ਫਰਵਰੀ ਨੂੰ ਹੀ ਪਤਾ ਲੱਗੇਗਾ ਕਿ ਦਿੱਲੀ ਵਾਸੀਆਂ ਨੇ ਕਿਸ ਨੂੰ ਆਪਣਾ ਆਸ਼ੀਰਵਾਦ ਦਿੱਤਾ ਹੈ। ਸਾਰੇ 70 ਵਿਧਾਨ ਸਭਾ ਹਲਕਿਆਂ ਦੇ 13,766 ਪੋਲਿੰਗ ਸਟੇਸ਼ਨਾਂ 'ਤੇ ਵੋਟਿੰਗ ਹੋਵੇਗੀ, ਜਿਸ 'ਚ 699 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਹੋਵੇਗਾ। ਇਸ ਚੋਣ ਵਿੱਚ ਯਮੁਨਾ ਦੇ ਦੂਸ਼ਿਤ ਪਾਣੀ, ਭ੍ਰਿਸ਼ਟਾਚਾਰ ਅਤੇ ਖ਼ਰਾਬ ਸੜਕਾਂ ਦਾ ਮੁੱਦਾ ਸਭ ਤੋਂ ਵੱਧ ਚਰਚਾ ਵਿੱਚ ਰਿਹਾ।
ਇਸ ਵਾਰ ਦਿੱਲੀ ਵਿਧਾਨ ਸਭਾ ਚੋਣਾਂ ਲਈ 13,766 ਵੋਟਿੰਗ ਕੇਂਦਰ ਬਣਾਏ ਗਏ ਹਨ, ਜਿਨ੍ਹਾਂ 'ਤੇ 1.56 ਕਰੋੜ ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਨਗੇ। ਦਿੱਲੀ ਵਿੱਚ 83.76 ਲੱਖ ਪੁਰਸ਼, 72.36 ਲੱਖ ਔਰਤਾਂ ਅਤੇ 1,267 ਤੀਜੇ ਲਿੰਗ ਦੇ ਵੋਟਰ ਹਨ। ਚੋਣ ਕਮਿਸ਼ਨ ਨੇ ਅਪਾਹਜ ਵੋਟਰਾਂ ਲਈ 733 ਵੋਟਿੰਗ ਕੇਂਦਰਾਂ ਦੀ ਪਛਾਣ ਕੀਤੀ ਹੈ।
ਦਿੱਲੀ ਦੇ ਮੁੱਖ ਚੋਣ ਅਧਿਕਾਰੀ ਆਰ ਐਲਿਸ ਵਾਜ਼ ਨੇ ਕਿਹਾ ਹੈ ਕਿ ਮੈਂ ਦਿੱਲੀ ਦੇ ਸਾਰੇ ਲੋਕਾਂ ਨੂੰ ਬੇਨਤੀ ਕਰਦੀ ਹਾਂ ਕਿ ਉਹ ਆ ਕੇ ਆਪਣੇ ਲੋਕਤੰਤਰੀ ਅਧਿਕਾਰ ਦੀ ਵਰਤੋਂ ਕਰਨ। ਅਸੀਂ ਤੁਹਾਡੀ ਸਹੂਲਤ ਨੂੰ ਯਕੀਨੀ ਬਣਾਉਣ ਲਈ ਪੋਲਿੰਗ ਸਟੇਸ਼ਨਾਂ 'ਤੇ ਢੁਕਵੇਂ ਪ੍ਰਬੰਧ ਕੀਤੇ ਹਨ। ਮੇਰੀ ਤੁਹਾਨੂੰ ਸਾਰਿਆਂ ਨੂੰ ਅਪੀਲ ਹੈ - ਆਓ ਅਤੇ ਵੋਟ ਕਰੋ।
Delhi Election Voting Live Updates: