PM Internship Scheme: ਬੇਰੁਜ਼ਗਾਰੀ ਨੂੰ ਠੱਲ ਪਾਉਣ ਲਈ ਪ੍ਰਧਾਨ ਮੰਤਰੀ ਇੰਟਰਨਸ਼ਿਪ ਸਕੀਮ ਸ਼ੁਰੂ, ਜਾਣੋ ਪੂਰੀ ਪ੍ਰਕਿਰਿਆ
Advertisement
Article Detail0/zeephh/zeephh2483605

PM Internship Scheme: ਬੇਰੁਜ਼ਗਾਰੀ ਨੂੰ ਠੱਲ ਪਾਉਣ ਲਈ ਪ੍ਰਧਾਨ ਮੰਤਰੀ ਇੰਟਰਨਸ਼ਿਪ ਸਕੀਮ ਸ਼ੁਰੂ, ਜਾਣੋ ਪੂਰੀ ਪ੍ਰਕਿਰਿਆ

 PM Internship Scheme:  ਦੇਸ਼ 'ਚ ਵੱਧ ਰਹੇ ਬੇਰੁਜ਼ਗਾਰੀ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਨੇ ਭਾਰਤ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਅਤੇ ਨੌਜਵਾਨਾਂ ਵਿੱਚ ਹੁਨਰ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਇੰਟਰਨਸ਼ਿਪ ਯੋਜਨਾ ਸ਼ੁਰੂ ਕੀਤੀ ਗਈ ਹੈ।

 PM Internship Scheme: ਬੇਰੁਜ਼ਗਾਰੀ ਨੂੰ ਠੱਲ ਪਾਉਣ ਲਈ ਪ੍ਰਧਾਨ ਮੰਤਰੀ ਇੰਟਰਨਸ਼ਿਪ ਸਕੀਮ ਸ਼ੁਰੂ, ਜਾਣੋ ਪੂਰੀ ਪ੍ਰਕਿਰਿਆ

PM Internship Scheme: ਦੇਸ਼ 'ਚ ਵੱਧ ਰਹੇ ਬੇਰੁਜ਼ਗਾਰੀ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਅਤੇ ਨੌਜਵਾਨਾਂ ਵਿੱਚ ਹੁਨਰ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਇੰਟਰਨਸ਼ਿਪ ਯੋਜਨਾ ਸ਼ੁਰੂ ਕੀਤੀ ਗਈ ਹੈ।

ਪ੍ਰਧਾਨ ਮੰਤਰੀ ਇੰਟਰਨਸ਼ਿਪ ਯੋਜਨਾ ਤਹਿਤ ਭਾਰਤ ਸਰਕਾਰ ਨੇ 1.25 ਲੱਖ ਅਸਾਮੀਆਂ ਜਾਰੀ ਕੀਤੀਆਂ ਸਨ ਪਰ ਸਿਰਫ 60 ਹਜ਼ਾਰ ਬਿਨੈਕਾਰ ਹੀ ਇਸ ਲਈ ਅਪਲਾਈ ਕਰ ਸਕੇ। ਇਸ ਸਕੀਮ ਤਹਿਤ ਨੌਜਵਾਨਾਂ ਨੂੰ ਵੱਖ-ਵੱਖ ਕੰਪਨੀਆਂ ਵਿੱਚ ਇੰਟਰਨਸ਼ਿਪ ਦਾ ਮੌਕਾ ਮਿਲਦਾ ਹੈ, ਜਿਸ ਰਾਹੀਂ ਉਹ ਪ੍ਰਸ਼ਾਸਨਿਕ ਕੰਮਾਂ ਵਿੱਚ ਤਜਰਬਾ ਹਾਸਲ ਕਰ ਸਕਦੇ ਹਨ। ਪ੍ਰਧਾਨ ਮੰਤਰੀ ਇੰਟਰਨਸ਼ਿਪ ਸਕੀਮ ਵਿੱਚ ਹੁਣ ਤੱਕ ਅਪਲਾਈ ਕਰਨ ਵਾਲਿਆਂ ਦੀ ਚੋਣ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਨੌਜਵਾਨਾਂ ਦੀ ਚੋਣ ਉਨ੍ਹਾਂ ਦੇ ਹੁਨਰ ਅਨੁਸਾਰ ਕੀਤੀ ਜਾਵੇਗੀ।

ਇਸ ਸਕੀਮ ਤਹਿਤ ਚੁਣੇ ਗਏ ਨੌਜਵਾਨਾਂ ਨੂੰ ਵਿਸ਼ੇਸ਼ ਸਿਖਲਾਈ ਦਿੱਤੀ ਜਾਵੇਗੀ ਤਾਂ ਜੋ ਉਹ ਭਵਿੱਖ ਵਿੱਚ ਨੌਕਰੀਆਂ ਲਈ ਬਿਹਤਰ ਢੰਗ ਨਾਲ ਤਿਆਰ ਹੋ ਸਕਣ। ਇਸ ਇੰਟਰਨਸ਼ਿਪ ਦੌਰਾਨ ਉਨ੍ਹਾਂ ਨੂੰ ਵਜ਼ੀਫ਼ਾ ਵੀ ਦਿੱਤਾ ਜਾਵੇਗਾ, ਤਾਂ ਜੋ ਉਹ ਆਰਥਿਕ ਤੌਰ 'ਤੇ ਮਜ਼ਬੂਤ ਹੋ ਸਕਣ। ਸਰਕਾਰ ਦਾ ਉਦੇਸ਼ ਹੈ ਕਿ ਇਸ ਯੋਜਨਾ ਰਾਹੀਂ ਨੌਜਵਾਨ ਸਸ਼ਕਤ ਬਣਨ ਅਤੇ ਉਨ੍ਹਾਂ ਨੂੰ ਰੁਜ਼ਗਾਰ ਦੇ ਬਿਹਤਰ ਮੌਕੇ ਮਿਲਣੇ ਚਾਹੀਦੇ ਹਨ।

ਪ੍ਰਧਾਨ ਮੰਤਰੀ ਇੰਟਰਨਸ਼ਿਪ ਸਕੀਮ ਕੀ ਹੈ?
ਪ੍ਰਧਾਨ ਮੰਤਰੀ ਇੰਟਰਨਸ਼ਿਪ ਯੋਜਨਾ ਦਾ ਐਲਾਨ 3 ਜੁਲਾਈ, 2023 ਨੂੰ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਬਜਟ ਭਾਸ਼ਣ ਦੌਰਾਨ ਕੀਤੀ ਸੀ। ਇਸ ਯੋਜਨਾ ਦਾ ਮੁੱਖ ਮਕਸਦ ਇਹ ਹੈ ਕਿ ਅਗਲੇ ਪੰਜ ਸਾਲਾਂ ਵਿੱਚ 500 ਵੱਡੀਆਂ ਕੰਪਨੀਆਂ ਨਾਲ ਸਮਝੌਤਾ ਕਰਕੇ ਨੌਜਵਾਨਾਂ ਨੂੰ ਇੰਟਰਨਸ਼ਿਪ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕੀਤੇ ਜਾਣ। ਇਹ ਸਕੀਮ ਨੌਜਵਾਨਾਂ ਨੂੰ ਕਾਰਪੋਰੇਟ ਜਗਤ ਦਾ ਤਜਰਬਾ ਦਿਵਾਉਣ ਅਤੇ ਉਨ੍ਹਾਂ ਦੇ ਹੁਨਰ ਨੂੰ ਨਿਖਾਰਨ ਵਿੱਚ ਸਹਾਈ ਹੋਵੇਗੀ।

ਇੰਟਰਨਸ਼ਿਪ ਲਈ ਚੋਣ ਪ੍ਰਕਿਰਿਆ
ਜਾਣਕਾਰੀ ਮੁਤਾਬਕ ਇੰਟਰਨਸ਼ਿਪ ਲਈ ਚੋਣ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਜੇਕਰ ਤੁਸੀਂ ਇਸ ਸਕੀਮ ਤਹਿਤ ਇੰਟਰਨਸ਼ਿਪ ਕਰਨਾ ਚਾਹੁੰਦੇ ਹੋ, ਤਾਂ ਤੁਹਾਨੂੰ 25 ਅਕਤੂਬਰ ਤੱਕ ਅਪਲਾਈ ਕਰਨਾ ਹੋਵੇਗਾ।

ਕੰਪਨੀਆਂ ਜੋ ਇੰਟਰਨਸ਼ਿਪ ਪ੍ਰਦਾਨ ਕਰਨਗੀਆਂ
ਮਾਰੂਤੀ ਸੁਜ਼ੂਕੀ ਇੰਡੀਆ, ਰਿਲਾਇੰਸ ਇੰਡਸਟਰੀਜ਼, ਟਾਟਾ ਕੰਸਲਟੈਂਸੀ ਸਰਵਿਸਿਜ਼, ਸਟੇਟ ਬੈਂਕ ਆਫ਼ ਇੰਡੀਆ, HDFC ਬੈਂਕ, ਜੁਬੀਲੈਂਟ ਫੂਡਵਰਕਸ, ਟੈਕ ਮਹਿੰਦਰਾ, ਹੀਰੋ ਮੋਟੋਕਾਰਪ ਦਸੰਬਰ ਮਹੀਨੇ ਵਿੱਚ ਨੌਜਵਾਨਾਂ ਨੂੰ ਇਨ੍ਹਾਂ ਕੰਪਨੀਆਂ ਨਾਲ ਜੋੜਨ ਦੀ ਯੋਜਨਾ ਹੈ।

Trending news