Republic Day 2025 Wishes: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਦੇਸ਼ ਵਾਸੀਆਂ ਨੂੰ ਗਣਤੰਤਰ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ।
Trending Photos
Republic Day 2025 Wishes: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਦੇਸ਼ ਵਾਸੀਆਂ ਨੂੰ ਗਣਤੰਤਰ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ। ਉਨ੍ਹਾਂ ਇਸ ਮੌਕੇ 'ਤੇ ਸਾਡੇ ਸ਼ਾਨਦਾਰ ਗਣਤੰਤਰ ਦੀ 75ਵੀਂ ਵਰ੍ਹੇਗੰਢ ਮਨਾਉਣ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਪੀਐਮ ਮੋਦੀ ਨੇ ਕਿਹਾ ਅੱਜ ਅਸੀਂ ਆਪਣੇ ਸੰਵਿਧਾਨ ਦੀ ਤਾਕਤ ਸਦਕਾ ਇੱਕ ਨਵੀਂ ਦਿਸ਼ਾ ਵੱਲ ਵਧ ਰਹੇ ਹਾਂ। ਇਸ ਦਿਨ ਅਸੀਂ ਉਨ੍ਹਾਂ ਮਹਾਨ ਸ਼ਖਸੀਅਤਾਂ ਨੂੰ ਸਲਾਮ ਕਰਦੇ ਹਾਂ ਜਿਨ੍ਹਾਂ ਨੇ ਸਾਨੂੰ ਇੱਕ ਮਜ਼ਬੂਤ ਅਤੇ ਖੁਸ਼ਹਾਲ ਰਾਸ਼ਟਰ ਬਣਾਉਣ ਦਾ ਰਸਤਾ ਦਿਖਾਇਆ। ਉਨ੍ਹਾਂ ਦਾ ਯੋਗਦਾਨ ਸਿਰਫ਼ ਸਾਡੇ ਸੰਵਿਧਾਨ ਦੇ ਨਿਰਮਾਣ ਵਿੱਚ ਹੀ ਨਹੀਂ ਸੀ ਸਗੋਂ ਉਨ੍ਹਾਂ ਨੇ ਭਾਰਤੀ ਲੋਕਤੰਤਰ ਨੂੰ ਸਥਿਰ ਅਤੇ ਮਜ਼ਬੂਤ ਬਣਾਉਣ ਵਿੱਚ ਵੀ ਅਹਿਮ ਭੂਮਿਕਾ ਨਿਭਾਈ ਸੀ।
गणतंत्र दिवस की ढेरों शुभकामनाएं!
आज हम अपने गौरवशाली गणतंत्र की 75वीं वर्षगांठ मना रहे हैं। इस अवसर पर हम उन सभी महान विभूतियों को नमन करते हैं, जिन्होंने हमारा संविधान बनाकर यह सुनिश्चित किया कि हमारी विकास यात्रा लोकतंत्र, गरिमा और एकता पर आधारित हो। यह राष्ट्रीय उत्सव हमारे…
— Narendra Modi (@narendramodi) January 26, 2025
ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀਆਂ ਵਧਾਈਆਂ ਗਣਤੰਤਰ ਦਿਹਾੜੇ ਉਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਧਾਈਆਂ ਦਿੱਤੀਆਂ। ਉਨ੍ਹਾਂ ਨੇ ਆਪਣੇ ਐਕਸ ਹੈਂਡਲ ਉਤੇ ਲਿਖਿਆ ਕਿ ਸਮੂਹ ਦੇਸ਼ ਵਾਸੀਆਂ ਨੂੰ 'ਗਣਤੰਤਰ ਦਿਵਸ' ਦੀਆਂ ਬਹੁਤ ਬਹੁਤ ਵਧਾਈਆਂ। ਅੱਜ ਦੇ ਦਿਨ 1950 ਵਿੱਚ ਸਾਡਾ ਸੰਵਿਧਾਨ ਲਾਗੂ ਹੋਇਆ ਸੀ, ਜੋ ਸਾਨੂੰ ਸਾਰਿਆਂ ਨੂੰ ਬਰਾਬਰਤਾ ਦਾ ਹੱਕ ਦਿੰਦਾ ਹੈ। ਆਓ ਸਾਡੇ ਦੇਸ਼ ਦੀ ਸੁਨਹਿਰੀ ਵਿਰਾਸਤ ਨੂੰ ਯਾਦ ਕਰੀਏ ਅਤੇ ਇਸਦਾ ਹਿੱਸਾ ਬਣਨ 'ਤੇ ਮਾਣ ਮਹਿਸੂਸ ਕਰੀਏ।
ਪੀਐਮ ਮੋਦੀ ਨੇ ਆਪਣੇ ਸੰਦੇਸ਼ ਵਿੱਚ ਇਹ ਵੀ ਕਿਹਾ ਕਿ ਇਸ ਦਿਨ ਸਾਨੂੰ ਸਾਡੇ ਸੰਵਿਧਾਨ ਦੀਆਂ ਕਦਰਾਂ-ਕੀਮਤਾਂ ਦੀ ਯਾਦ ਦਿਵਾਈ ਜਾਂਦੀ ਹੈ। ਉਨ੍ਹਾਂ ਨੇ ਸੰਵਿਧਾਨ ਦੇ ਉਨ੍ਹਾਂ ਪਹਿਲੂਆਂ ਦਾ ਜ਼ਿਕਰ ਕੀਤਾ ਜਿਨ੍ਹਾਂ ਦਾ ਉਦੇਸ਼ ਜਮਹੂਰੀਅਤ, ਸਮਾਨਤਾ ਅਤੇ ਆਜ਼ਾਦੀ ਦੀ ਭਾਵਨਾ ਨੂੰ ਮਜ਼ਬੂਤੀ ਨਾਲ ਬਣਾਈ ਰੱਖਣਾ ਸੀ। ਉਨ੍ਹਾਂ ਇਹ ਵੀ ਕਿਹਾ ਕਿ ਅੱਜ ਦਾ ਦਿਨ ਸਾਨੂੰ ਯਾਦ ਦਿਵਾਉਂਦਾ ਹੈ ਕਿ ਸਾਨੂੰ ਸਾਰਿਆਂ ਨੂੰ ਮਿਲ ਕੇ ਆਪਣੇ ਸੰਵਿਧਾਨ ਦੀ ਰਾਖੀ ਕਰਨੀ ਚਾਹੀਦੀ ਹੈ ਤਾਂ ਜੋ ਇਹ ਸਾਡੀ ਖੁਸ਼ਹਾਲੀ, ਵਿਕਾਸ ਅਤੇ ਰਾਸ਼ਟਰੀ ਏਕਤਾ ਦਾ ਮਾਰਗ ਦਰਸ਼ਕ ਬਣਿਆ ਰਹੇ। ਉਨ੍ਹਾਂ ਇਹ ਵੀ ਕਿਹਾ ਕਿ ਸਾਡੇ ਸੰਵਿਧਾਨ ਨੇ ਇਹ ਯਕੀਨੀ ਬਣਾਇਆ ਹੈ ਕਿ ਅਸੀਂ ਏਕਤਾ ਵਿੱਚ ਅਨੇਕਤਾ ਦੀ ਭਾਵਨਾ ਨੂੰ ਕਾਇਮ ਰੱਖ ਕੇ ਆਪਣੇ ਦੇਸ਼ ਨੂੰ ਅੱਗੇ ਲੈ ਕੇ ਚੱਲੀਏ।
ਗਣਤੰਤਰ ਦਿਵਸ ਮੌਕੇ ਪ੍ਰਧਾਨ ਮੰਤਰੀ ਮੋਦੀ ਦਾ ਸੰਦੇਸ਼
ਇਸ ਮੌਕੇ ਪ੍ਰਧਾਨ ਮੰਤਰੀ ਨੇ ਕਾਮਨਾ ਕੀਤੀ ਕਿ ਇਹ ਰਾਸ਼ਟਰੀ ਤਿਉਹਾਰ ਸਾਡੇ ਸੰਕਲਪ ਨੂੰ ਹੋਰ ਮਜ਼ਬੂਤ ਕਰੇ ਤਾਂ ਜੋ ਅਸੀਂ ਇੱਕ ਮਜ਼ਬੂਤ ਅਤੇ ਖੁਸ਼ਹਾਲ ਭਾਰਤ ਦਾ ਨਿਰਮਾਣ ਕਰ ਸਕੀਏ। ਉਨ੍ਹਾਂ ਕਿਹਾ ਕਿ ਇਹ ਦਿਨ ਨਾ ਸਿਰਫ਼ ਸਾਡੀ ਆਜ਼ਾਦੀ ਦਾ ਪ੍ਰਤੀਕ ਹੈ ਸਗੋਂ ਸਾਡੇ ਸਾਂਝੇ ਉਦੇਸ਼ਾਂ ਵੱਲ ਵਧਣ ਦਾ ਸਮਾਂ ਵੀ ਹੈ। ਪੀਐਮ ਮੋਦੀ ਨੇ ਕਿਹਾ ਕਿ ਗਣਤੰਤਰ ਦਿਵਸ ਸਾਨੂੰ ਇਹ ਸਿਖਾਉਂਦਾ ਹੈ ਕਿ ਸਾਨੂੰ ਸੰਵਿਧਾਨ ਦੇ ਦਾਇਰੇ ਵਿੱਚ ਰਹਿ ਕੇ ਆਪਣੇ ਦੇਸ਼ ਦੀ ਭਲਾਈ ਲਈ ਕੰਮ ਕਰਨਾ ਚਾਹੀਦਾ ਹੈ ਅਤੇ ਇਸ ਦੇ ਨਾਲ ਹੀ ਲੋਕਤੰਤਰ, ਵਿਕਾਸ ਅਤੇ ਏਕਤਾ ਨੂੰ ਮਜ਼ਬੂਤ ਕਰਨਾ ਚਾਹੀਦਾ ਹੈ। ਗਣਤੰਤਰ ਦਿਵਸ ਨਾਲ ਜੁੜੀਆਂ ਸਾਡੀਆਂ ਜ਼ਿੰਮੇਵਾਰੀਆਂ ਅਤੇ ਕਰਤੱਵ ਸਾਨੂੰ ਇੱਕ ਬਿਹਤਰ ਸਮਾਜ ਅਤੇ ਰਾਸ਼ਟਰ ਦੇ ਨਿਰਮਾਣ ਲਈ ਪ੍ਰੇਰਿਤ ਕਰਦੇ ਹਨ।
ਸਮੂਹ ਦੇਸ਼ ਵਾਸੀਆਂ ਨੂੰ 'ਗਣਤੰਤਰ ਦਿਵਸ' ਦੀਆਂ ਬਹੁਤ ਬਹੁਤ ਵਧਾਈਆਂ। ਅੱਜ ਦੇ ਦਿਨ 1950 ਵਿੱਚ ਸਾਡਾ ਸੰਵਿਧਾਨ ਲਾਗੂ ਹੋਇਆ ਸੀ, ਜੋ ਸਾਨੂੰ ਸਾਰਿਆਂ ਨੂੰ ਬਰਾਬਰਤਾ ਦਾ ਹੱਕ ਦਿੰਦਾ ਹੈ। ਆਓ ਸਾਡੇ ਦੇਸ਼ ਦੀ ਸੁਨਹਿਰੀ ਵਿਰਾਸਤ ਨੂੰ ਯਾਦ ਕਰੀਏ ਅਤੇ ਇਸਦਾ ਹਿੱਸਾ ਬਣਨ 'ਤੇ ਮਾਣ ਮਹਿਸੂਸ ਕਰੀਏ। pic.twitter.com/ovO3YY7oj2
— Bhagwant Mann (@BhagwantMann) January 26, 2025
ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀਆਂ ਵਧਾਈਆਂ
ਗਣਤੰਤਰ ਦਿਹਾੜੇ ਉਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਧਾਈਆਂ ਦਿੱਤੀਆਂ। ਉਨ੍ਹਾਂ ਨੇ ਆਪਣੇ ਐਕਸ ਹੈਂਡਲ ਉਤੇ ਲਿਖਿਆ ਕਿ ਸਮੂਹ ਦੇਸ਼ ਵਾਸੀਆਂ ਨੂੰ 'ਗਣਤੰਤਰ ਦਿਵਸ' ਦੀਆਂ ਬਹੁਤ ਬਹੁਤ ਵਧਾਈਆਂ। ਅੱਜ ਦੇ ਦਿਨ 1950 ਵਿੱਚ ਸਾਡਾ ਸੰਵਿਧਾਨ ਲਾਗੂ ਹੋਇਆ ਸੀ, ਜੋ ਸਾਨੂੰ ਸਾਰਿਆਂ ਨੂੰ ਬਰਾਬਰਤਾ ਦਾ ਹੱਕ ਦਿੰਦਾ ਹੈ। ਆਓ ਸਾਡੇ ਦੇਸ਼ ਦੀ ਸੁਨਹਿਰੀ ਵਿਰਾਸਤ ਨੂੰ ਯਾਦ ਕਰੀਏ ਅਤੇ ਇਸਦਾ ਹਿੱਸਾ ਬਣਨ 'ਤੇ ਮਾਣ ਮਹਿਸੂਸ ਕਰੀਏ।
ਟਰੰਪ ਸਰਕਾਰ 'ਚ ਰੂਬੀਓ ਬਣੇ ਵਿਦੇਸ਼ ਮੰਤਰੀ ਨੇ ਦਿੱਤੀਆਂ ਸ਼ੁੱਭਕਾਮਨਾਵਾਂ
ਅਮਰੀਕਾ ਨੇ ਭਾਰਤੀ ਗਣਤੰਤਰ ਦਿਵਸ 'ਤੇ ਸ਼ੁੱਭਕਾਮਨਾਵਾਂ ਦਿੱਤੀਆਂ ਹਨ। ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਕਿਹਾ ਕਿ ਭਾਰਤ-ਅਮਰੀਕਾ ਸਬੰਧ ਨਵੀਆਂ ਉਚਾਈਆਂ ਨੂੰ ਛੂਹ ਰਹੇ ਹਨ। ਇਹ "21ਵੀਂ ਸਦੀ ਦੇ ਸਬੰਧਾਂ ਨੂੰ ਪਰਿਭਾਸ਼ਿਤ ਕਰਨ" ਵੱਲ ਲੈ ਜਾਵੇਗਾ। ਉਨ੍ਹਾਂ ਕਿਹਾ, ਅਮਰੀਕਾ ਦੀ ਤਰਫੋਂ ਉਹ ਭਾਰਤ ਦੇ ਲੋਕਾਂ ਨੂੰ ਉਨ੍ਹਾਂ ਦੇ ਦੇਸ਼ ਦੇ ਗਣਤੰਤਰ ਦਿਵਸ ਦੀ ਵਧਾਈ ਦਿੰਦਾ ਹੈ। ਉਨ੍ਹਾਂ ਕਿਹਾ ਕਿ ਅਮਰੀਕਾ ਦੋਵਾਂ ਦੇਸ਼ਾਂ ਵਿਚਾਲੇ ਸਹਿਯੋਗ ਨੂੰ ਹੋਰ ਡੂੰਘਾ ਕਰਨ ਦੀ ਉਮੀਦ ਕਰਦਾ ਹੈ।