Kharar News: ਸਤਨਾਮ ਸਿੰਘ ਸੰਧੂ ਨੇ ਕਿਹਾ ਕਿ ਖਰੜ ਵਿਚਲਾ ਮਹਾਰਾਜਾ ਅੱਜ ਸਰੋਵਰ ਸਨਾਤਨ ਧਰਮ ਦੀ ਬਹੁਤ ਵੱਡੀ ਵਿਰਾਸਤ ਹੈ ਅਤੇ ਇਸ ਵਿਰਾਸਤ ਨੂੰ ਸੰਭਾਲਣ ਲਈ ਸਾਥੀਆਂ ਨਾਲ ਮਿਲ ਕੇ ਇਸ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ ਹੈ।
Trending Photos
Kharar News: ਰਾਜ ਸਭਾ ਮੈਂਬਰ ਅਤੇ ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਸਤਨਾਮ ਸਿੰਘ ਸੰਧੂ ਵੱਲੋਂ ਖਰੜ ਵਿਖੇ ਮਹਾਰਾਜਾ ਅੱਜ ਸਰੋਵਰ ਦੇ ਵਿੱਚ ਰਾਮ ਮੰਦਰ ਦੀ ਹੋ ਰਹੀ ਉਸਾਰੀ ਦਾ ਦੌਰਾ ਕਨ ਸਮੇਂ ਕੀਤਾ। ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ ਨੇ ਕਿਹਾ ਕਿ ਦੇਸ਼ ਦੀ ਆਜਾਦੀ ਤੋਂ ਬਾਅਦ ਪਹਿਲੀ ਵਾਰ ਦੇਸ਼ ਦੇ ਪ੍ਰਧਾਨ ਮੰਤਰੀ ਨੇ ਅਜਿਹਾ ਸੁਪਨਾ ਲਿਆ ਹੈ ਅਤੇ ਲੋਕਾਂ ਨੂੰ ਵੀ ਇਸ ਸੁਪਨੇ ਸਬੰਧੀ ਜਾਗਰੂਕ ਕੀਤਾ ਹੈ ਕਿ ਸਾਡੇ ਤੋਂ ਪਿੱਛੋਂ ਆਜ਼ਾਦ ਹੋਣ ਵਾਲੇ ਦੇਸ਼ ਵੀ ਵਿਕਸਿਤ ਦੇਸ਼ ਬਣ ਗਏ ਅਤੇ ਸਾਡਾ ਦੇਸ਼ ਕਿਉਂ ਨਹੀਂ ਵਿਕਸਿਤ ਦੇਸ਼ ਬਣ ਸਕਿਆ।
ਉਨ੍ਹਾਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨੇ ਲੋਕਾਂ ਨੂੰ ਵਿਕਸਿਤ ਦੇਸ਼ ਦਾ ਸੁਪਨਾ ਹੀ ਨਹੀਂ ਦਿਖਾਇਆ ਸਗੋਂ ਦੇਸ਼ ਨੂੰ ਵਿਕਸਿਤ ਬਣਾਉਣ ਲਈ ਇੱਕ ਰੋਡ ਮੈਪ ਵੀ ਤਿਆਰ ਕੀਤਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦੀ ਇੱਛਾ ਹੈ ਕਿ ਵਿਕਾਸ ਦੇ ਨਾਲ-ਨਾਲ ਵਿਰਾਸਤ ਵੀ ਸੰਭਾਲਣੀ ਬਹੁਤ ਜਰੂਰੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਵਿਰਾਸਤ ਨੂੰ ਸੰਭਾਲਣ ਦੇ ਲਈ ਦੇਸ਼ ਦੇ ਵਿੱਚ ਮਿਸ਼ਾਲੀ ਕੰਮ ਕੀਤੇ ਹਨ ਅਤੇ ਉਨ੍ਹਾਂ ਹਰ ਧਰਮ ਦੇ ਲੋਕਾਂ ਦੀ ਵਿਰਾਸਤ ਨੂੰ ਬਚਾਉਣ ਲਈ ਕੰਮ ਕੀਤੇ ਹਨ। ਉਨ੍ਹਾਂ ਕਿਹਾ ਕਿ ਅਯੁਧਿਆ ਵਿਚ ਰਾਮ ਮੰਦਰ ਦਾ ਨਿਰਮਾਣ ਕਰਵਾ ਕੇ ਪ੍ਰਧਾਨ ਮੰਤਰੀ ਮੋਦੀ ਨੇ ਇਤਿਹਾਸ ਦੇ ਵਿੱਚ ਸਭ ਤੋਂ ਵੱਡਾ ਕੰਮ ਕੀਤਾ ਹੈ।
ਉਨ੍ਹਾਂ ਕਿਹਾ ਕਿ ਖਰੜ ਵਿਚਲਾ ਮਹਾਰਾਜਾ ਅੱਜ ਸਰੋਵਰ ਸਨਾਤਨ ਧਰਮ ਦੀ ਬਹੁਤ ਵੱਡੀ ਵਿਰਾਸਤ ਹੈ ਅਤੇ ਇਸ ਵਿਰਾਸਤ ਨੂੰ ਸੰਭਾਲਣ ਲਈ ਸਾਥੀਆਂ ਨਾਲ ਮਿਲ ਕੇ ਇਸ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਧਾਰਮਿਕ ਸੰਸਥਾਵਾਂ ਜੋ ਆਸਥਾ ਦਾ ਕੇਂਦਰ ਹਨ ਉਨਾਂ ਦਾ ਨਿਰਮਾਣ ਲੋਕਾਂ ਦੀਆਂ ਭਾਵਨਾਵਾਂ ਮੁਤਾਬਿਕ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਇਸ ਜਗ੍ਹਾ ਸ੍ਰੀ ਰਾਮ ਮੰਦਰ ਦਾ ਨਿਰਮਾਣ ਹੋ ਰਿਹਾ ਹੈ ਅਤੇ ਅਸੀਂ ਸਾਰੇ ਮਿਲ ਕੇ ਇਸ ਸਥਾਨ ਨੂੰ ਵਧੀਆ ਢੰਗ ਨਾਲ ਬਣਾਉਣ ਦੀ ਕੋਸ਼ਿਸ਼ ਕਰਾਂਗੇ ਕਿਉਂਕਿ ਇਹ ਰਾਸ਼ਟਰੀ ਨਹੀਂ ਅੰਤਰਰਾਸ਼ਟਰੀ ਪੱਧਰ ਦਾ ਧਾਰਮਿਕ ਸਥਾਨ ਹੈ।
ਉਹਨਾਂ ਕਿਹਾ ਕਿ ਭਾਰਤ ਸਰਕਾਰ ਦੀਆਂ ਬਹੁਤ ਸਾਰੀਆਂ ਯੋਜਨਾਵਾਂ ਹਨ ਜਿਨ੍ਹਾਂ ਦੇ ਵਿੱਚ ਆਪਣੀ ਵਿਰਾਸਤ ਨੂੰ ਸੰਭਾਲਣ ਦੇ ਲਈ ਸਕੀਮਾਂ ਜਾਰੀ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਸ ਵਾਰ ਵੀ ਉਨਾਂ ਵੱਲੋਂ ਭਗਵਾਨ ਸ੍ਰੀ ਰਾਮ ਚੰਦਰ ਜੀ ਦੀ ਪ੍ਰਾਣ ਪ੍ਰਤਿਸ਼ਠਾ ਦੀ ਵਰ੍ਹੇਗੰਡ ਵਿਦੇਸ਼ ਵਿੱਚ ਜਾ ਕੇ ਮਨਾਈ ਜਾਵੇਗੀ ਤਾਂ ਜੋ ਬਾਹਰਲੇ ਦੇਸ਼ਾਂ ਵਿੱਚ ਬੈਠੇ ਸਨਾਤਨੀਆਂ ਨੂੰ ਨਾਲ ਜੋੜਿਆ ਜਾ ਸਕੇ। ਉਨਾਂ ਕਿਹਾ ਕਿ ਦੁਨੀਆਂ ਵਿੱਚ ਬੈਠੇ ਸਨਾਤਨੀ ਪਹਿਲਾਂ ਦਬੇ ਹੋਏ ਸੀ ਉਨ੍ਹਾਂ ਦੀ ਕੋਈ ਪਹਿਚਾਣ ਨਹੀਂ ਸੀ ਪਰ ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਯਤਨਾ ਸਦਕਾ ਪੂਰੀ ਦੁਨੀਆਂ ਦੇ ਵਿੱਚ ਸਨਾਤਨ ਦੀ ਜੈ ਜੈਕਾਰ ਹੈ। ਉਨ੍ਹਾਂ ਮਹਾਰਾਜਾ ਅੱਜ ਸਰੋਵਰ ਦੀ ਰਾਮ ਮੰਦਿਰ ਕਮੇਟੀ ਨੂੰ ਭਰੋਸਾ ਦਵਾਇਆ ਕਿ ਉਹ ਉਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜੇ ਹਨ ਅਤੇ ਮੰਦਰ ਦੇ ਨਿਰਮਾਣ ਦੇ ਲਈ ਜੋ ਵੀ ਡਿਊਟੀ ਕਮੇਟੀ ਵੱਲੋਂ ਲਗਾਈ ਜਾਵੇਗੀ ਉਹ ਉਸ ਤੇ ਕੰਮ ਕਰਨਗੇ। ਇਸ ਮੌਕੇ ਸਤਨਾਮ ਸਿੰਘ ਸੰਧੂ ਵੱਲੋਂ ਸ੍ਰੀ ਰਾਮ ਮੰਦਰ ਦੇ ਚੱਲ ਰਹੇ ਨਿਰਮਾਣ ਕਾਰਜ ਵਿਚ ਸੀਮਿੰਟ ਦੇ ਤਸਲੇ ਚੁੱਕ ਕੇ ਸੇਵਾ ਵੀ ਕੀਤੀ।