Arvind Kejriwal News: ਸੁਪਰੀਮ ਕੋਰਟ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਵੱਲੋਂ ਕਥਿਤ ਆਬਕਾਰੀ ਨੀਤੀ ਘੁਟਾਲੇ ਵਿੱਚ ਦਰਜ ਭ੍ਰਿਸ਼ਟਾਚਾਰ ਮਾਮਲੇ ਵਿੱਚ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ।
Trending Photos
Arvind Kejriwal News: ਸੁਪਰੀਮ ਕੋਰਟ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਵੱਲੋਂ ਕਥਿਤ ਆਬਕਾਰੀ ਨੀਤੀ ਘੁਟਾਲੇ ਵਿੱਚ ਦਰਜ ਭ੍ਰਿਸ਼ਟਾਚਾਰ ਮਾਮਲੇ ਵਿੱਚ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਅਦਾਲਤ ਨੇ ਬੁੱਧਵਾਰ ਨੂੰ ਉਸ ਨੂੰ ਅੰਤਰਿਮ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ। ਜਸਟਿਸ ਸੂਰਿਆ ਕਾਂਤ ਅਤੇ ਉਜਲ ਭੁਆਨ ਦੀ ਬੈਂਚ ਨੇ ਕੇਜਰੀਵਾਲ ਦੀ ਗ੍ਰਿਫਤਾਰੀ ਬਰਕਰਾਰ ਰੱਖਣ ਦੇ ਦਿੱਲੀ ਹਾਈ ਕੋਰਟ ਦੇ ਹੁਕਮਾਂ ਵਿਰੁੱਧ ਸੀਬੀਆਈ ਦੀ ਪਟੀਸ਼ਨ 'ਤੇ ਜਾਂਚ ਏਜੰਸੀ ਨੂੰ ਨੋਟਿਸ ਜਾਰੀ ਕੀਤਾ ਹੈ।
ਇਹ ਵੀ ਪੜ੍ਹੋ : Punjab Breaking News Live Updates: ਪੰਜਾਬ ਕੈਬਨਿਟ ਦੀ ਮੀਟਿੰਗ ਜਲਦ ਹੋਵੇਗੀ ਸ਼ੁਰੂ, ਇੱਥੇ ਜਾਣੋ ਪੰਜਾਬ ਦੀਆਂ ਵੱਡੀਆਂ ਖ਼ਬਰਾਂ
ਬੈਂਚ ਨੇ ਕੇਜਰੀਵਾਲ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਅਭਿਸ਼ੇਕ ਮਨੂ ਸਿੰਘਵੀ ਨੂੰ ਕਿਹਾ ਕਿ ਅਸੀਂ ਕੋਈ ਅੰਤਰਿਮ ਜ਼ਮਾਨਤ ਨਹੀਂ ਦੇ ਰਹੇ। ਅਸੀਂ ਨੋਟਿਸ ਜਾਰੀ ਕਰਾਂਗੇ। ਇਸ ਮਾਮਲੇ 'ਤੇ ਅਗਲੀ ਸੁਣਵਾਈ 23 ਅਗਸਤ ਲਈ ਤੈਅ ਕੀਤੀ ਗਈ ਹੈ।
ਕਾਬਿਲੇਗੌਰ ਹੈ ਕਿ ਬੀਤੇ ਦਿਨ ਰਾਊਜ਼ ਐਵੇਨਿਊ ਕੋਰਟ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਬੀਆਰਐਸ ਨੇਤਾ ਕੇ ਕਵਿਤਾ ਦੀ ਨਿਆਇਕ ਹਿਰਾਸਤ 2 ਸਤੰਬਰ ਤੱਕ ਵਧਾ ਦਿੱਤੀ ਗਈ ਸੀ। ਅਰਵਿੰਦ ਕੇਜਰੀਵਾਲ ਅਤੇ ਕੇ ਕਵਿਤਾ ਦੀ ਵੀਡੀਓ ਕਾਨਫਰੰਸਿੰਗ ਜ਼ਰੀਏ ਕੋਰਟ ਵਿੱਚ ਪੇਸ਼ ਹੋਏ।
ਅਦਾਲਤ 'ਚ 2 ਸਤੰਬਰ ਨੂੰ ਮਾਮਲੇ ਉਤੇ ਅਗਲੀ ਸੁਣਵਾਈ ਹੋਵੇਗੀ। ਜ਼ਮਾਨਤ 'ਤੇ ਰਿਹਾਅ ਹੋਏ 'ਆਪ' ਸੰਸਦ ਮੈਂਬਰ ਸੰਜੇ ਸਿੰਘ ਅਤੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵੀ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ 'ਚ ਪੇਸ਼ ਹੋਏ ਸਨ। 'ਆਪ' ਦੇ ਦੋਵੇਂ ਆਗੂ ਇਸ ਮਾਮਲੇ 'ਚ ਸੁਪਰੀਮ ਕੋਰਟ ਤੋਂ ਜ਼ਮਾਨਤ 'ਤੇ ਬਾਹਰ ਹਨ।
ਦੂਜੇ ਪਾਸੇ ਸੁਪਰੀਮ ਕੋਰਟ ਨੇ ਸੀਐਮ ਕੇਜਰੀਵਾਲ ਦੀ ਪਟੀਸ਼ਨ 'ਤੇ ਜਲਦ ਸੁਣਵਾਈ ਕਰਨ ਲਈ ਸਹਿਮਤੀ ਜਤਾਈ ਸੀ। ਅਦਾਲਤ ਕੇਜਰੀਵਾਲ ਵੱਲੋਂ ਦਾਇਰ ਪਟੀਸ਼ਨ 'ਤੇ 20 ਅਗਸਤ ਨੂੰ ਸੁਣਵਾਈ ਕਰੇਗੀ। ਕੇਜਰੀਵਾਲ ਨੇ ਸੀਬੀਆਈ ਵੱਲੋਂ ਕੀਤੀ ਗ੍ਰਿਫ਼ਤਾਰੀ ਅਤੇ ਰਿਮਾਂਡ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਸੀ ਅਤੇ ਜ਼ਮਾਨਤ ਦੀ ਵੀ ਮੰਗ ਕੀਤੀ ਸੀ। ਇਸ ਤੋਂ ਪਹਿਲਾਂ ਰਾਊਜ਼ ਐਵੇਨਿਊ ਅਦਾਲਤ ਨੇ ਆਬਕਾਰੀ ਮਾਮਲੇ ਵਿੱਚ ਕਥਿਤ ਘਪਲੇ ਨਾਲ ਸਬੰਧਤ ਸੀਬੀਆਈ ਕੇਸ ਵਿੱਚ ਕੇਜਰੀਵਾਲ ਦੀ ਨਿਆਇਕ ਹਿਰਾਸਤ 20 ਅਗਸਤ ਤੱਕ ਵਧਾ ਦਿੱਤੀ ਸੀ।
ਇਹ ਵੀ ਪੜ੍ਹੋ : Independence Day 2024: PM ਮੋਦੀ ਨੇ 4 ਹਜ਼ਾਰ ਮਹਿਮਾਨਾਂ ਨੂੰ ਦਿੱਤਾ ਸੱਦਾ, ਕੌਣ- ਕੌਣ ਹੋਵੇਗਾ ਸ਼ਾਮਿਲ, ਦੇਖੋ ਪੂਰੀ ਲਿਸਟ