Flood Affected Area In Punjab: ਫਾਜ਼ਿਲਕਾ ਦੇ ਭਾਰਤ-ਪਾਕਿਸਤਾਨ ਸਰਹੱਦੀ ਇਲਾਕੇ ਦੇ ਵਿੱਚ ਪਾਣੀ ਨੂੰ ਲੈ ਕੇ ਹਾਲਾਤ ਵਿਗੜ ਹੋਏ ਹਨ। ਸਤਲੁਜ ਦਰਿਆ ਦੇ ਵਿੱਚ ਪਾਣੀ ਦਾ ਪੱਧਰ ਵੱਧ ਗਿਆ ਹੈ ਇਸ ਸਮੇਂ ਹਾਲਾਤ ਇਸ ਤਰ੍ਹਾਂ ਬਣੇ ਹੋਏ ਹੈ ਕਿ ਹੁਣ ਇੱਕ ਤੋਂ ਬਾਅਦ ਇੱਕ ਪਿੰਡ ਪਾਣੀ ਦੀ ਚਪੇਟ ਵਿੱਚ ਆ ਰਿਹਾ ਹੈ। ਪਿੰਡਾਂ ਦੀਆਂ ਸੜਕਾਂ, ਘਰਾ, ਗਲੀਆਂ ਅਤੇ ਹਰ ਪਾਸੇ ਪਾਣੀ ਹੀ ਪਾਣੀ ਹੋਇਆ ਪਿਆ ਹੈ। ਹਾਲਾਂਕਿ, ਫਾਜ਼ਿਲਕਾ ਤੋਂ ਹਲਕਾ ਵਿਧਾਇਕ ਹੁਣ ਟਰੈਕਟਰ ਤੇ ਸਵਾਰ ਹੋ ਕੇ ਇਨ੍ਹਾਂ ਪਿੰਡਾਂ ਵਿੱਚ ਪਹੁੰਚ ਰਹੇ ਹਨ ਤੇ ਉਨ੍ਹਾਂ ਵੱਲੋਂ ਦਾਅਵਾ ਕੀਤਾ ਜਾ ਰਿਹਾ ਕਿ ਲੋਕਾਂ ਨੂੰ ਪਸ਼ੂਆਂ ਦਾ ਚਾਰਾ, ਛੱਤਾਂ ਤੇ ਰੱਖਿਆ ਸਮਾਨ ਢੱਕਣ ਦੇ ਲਈ ਤਰਪਾਲਾਂ ਉਪਬੱਧ ਕਰਵਾਈਆਂ ਜਾ ਰਹੀਆਂ ਹਨ, ਦੇਖੋ ਤੇ ਜਾਣੋ..